ਨਵੀਂ ਦਿੱਲੀ(ਪੱਤਰ ਪ੍ਰੇਰਕ): ਦਿੱਲੀ ਹਾਈ ਕੋਰਟ ਨੇ ਕੋਵਿਡ-19 ਕੇਸਾਂ ’ਚ ਬੇਮਿਸਾਲ ਵਾਧੇ ਦੇ ਹਵਾਲੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੀਆਂ 25 ਅਪਰੈਲ ਨੂੰ ਹੋਣ ਵਾਲੀਆਂ ਚੋਣਾਂ ਨੂੰ ਅੱਗੇ ਪਾਉਣ ਦੀ ਮੰਗ ਕਰਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਸਟਿਸ ਰਾਜੀਵ ਸਹਾਏ ਐਂਡਲਾਅ ਤੇ ਅਮਿਤ ਬਾਂਸਲ ਨੇ ਕਿਹਾ ਇਹ ਨੀਤੀ ਬਣਾਉਣ ਨਾਲ ਜੁੜਿਆ ਮਸਲਾ ਹੈ ਤੇ ਕੋਰਟ ਇਸ ਵਿੱਚ ਦਖ਼ਲ ਨਹੀਂ ਦੇ ਸਕਦੀ। -ਪੱਤਰ ਪ੍ਰੇਰਕ