ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ: ਇਮਾਰਤ ਢਹਿਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ

ਰਾਹਤ ਕਰਮੀਆਂ ਵੱਲੋਂ ਬਚਾਅ ਕਾਰਜ ਜਾਰੀ; ਪੁਲੀਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਆਰੰਭੀ
ਦਰਿਆਗੰਜ ਵਿੱਚ ਇਮਾਰਤ ਢਹਿਣ ਮਗਰੋਂ ਬਚਾਅ ਕਾਰਜਾਂ ਵਿੱਚ ਜੁਟੇ ਰਾਹਤ ਕਰਮੀ। -ਫੋਟੋ: ਪੀਟੀਆਈ
Advertisement

ਮੱਧ ਦਿੱਲੀ ਦੇ ਦਰਿਆਗੰਜ ’ਚ ਸਦਭਾਵਨਾ ਪਾਰਕ ਨੇੜੇ ਅੱਜ ਤਿੰਨ-ਮੰਜ਼ਿਲਾ ਇਮਾਰਤ ਢਹਿਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜ਼ੁਬੈਰ, ਗੁਲਸਾਗਰ ਅਤੇ ਤੌਫੀਕ ਵਜੋਂ ਹੋਈ ਹੈ। ਹਾਦਸੇ ਵੇਲੇ ਤਿੰਨੋਂ ਇਮਾਰਤ ਵਿੱਚ ਕੰਮ ਕਰ ਰਹੇ ਸਨ। ਇਮਾਰਤ ਢਹਿਣ ਕਾਰਨ ਇਹ ਮਲਬੇ ਹੇਠ ਦੱਬੇ ਗਏ ਸਨ। ਬਾਅਦ ਵਿੱਚ ਇਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ, ‘ਸਾਨੂੰ 12.14 ਵਜੇ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੁਲੀਸ ਟੀਮ, ਚਾਰ ਫਾਇਰ ਟੈਂਡਰ ਅਤੇ ਬਚਾਅ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚੇ। ਜ਼ਖਮੀਆਂ ਨੂੰ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ (ਐੱਲਐੱਨਜੇਪੀ) ਹਸਪਤਾਲ ਲਿਜਾਇਆ ਗਿਆ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ (ਡੀਡੀਐੱਮਏ) ਸਮੇਤ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਜਾਂਚ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।’ ਦਿੱਲੀ ਫਾਇਰ ਸਰਵਿਸਿਜ਼ (ਡੀਐੱਫਐਸ) ਦੇ ਅਧਿਕਾਰੀ ਨੇ ਦੱਸਿਆ ਕਿ ਇਮਾਰਤ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ। ਉਨ੍ਹਾਂ ਕਿਹਾ, ‘ਮਲਬੇ ਹੇਠੋਂ ਤਿੰਨ ਵਿਅਕਤੀਆਂ ਨੂੰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਬਚਾਅ ਕਾਰਜ ਹਾਲੇ ਵੀ ਜਾਰੀ ਹੈ।’ ਘਟਨਾ ਤੋਂ ਬਾਅਦ ਐੱਨਡੀਆਰਐੱਫ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ। ਉਹ ਦਿੱਲੀ ਪੁਲੀਸ, ਫਾਇਰ ਬ੍ਰਿਗੇਡ ਅਤੇ ਡੀਡੀਐੱਮਏ ਸਟਾਫ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ।

Advertisement
Advertisement
Show comments