ਟਰੈਕਟਰ ਪਰੇਡ ਦੌਰਾਨ ਹਿੰਸਾ: ਦਿੱਲੀ ਪੁਲੀਸ ਨੇ ਨਾਮਜ਼ਦ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤੇ ਤੇ ਪਾਸਪੋਰਟ ਜਮ੍ਹਾਂ ਕਰਾਉਣ ਲਈ ਕਿਹਾ

ਟਰੈਕਟਰ ਪਰੇਡ ਦੌਰਾਨ ਹਿੰਸਾ: ਦਿੱਲੀ ਪੁਲੀਸ ਨੇ ਨਾਮਜ਼ਦ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤੇ ਤੇ ਪਾਸਪੋਰਟ ਜਮ੍ਹਾਂ ਕਰਾਉਣ ਲਈ ਕਿਹਾ

ਨਵੀਂ ਦਿੱਲੀ, 28 ਜਨਵਰੀ

ਦਿੱਲੀ ਪੁਲੀਸ ਦੇ ਮੁਖੀ ਐੱਸਐੱਨ ਸ੍ਰੀਵਾਸਤਵ ਨੇ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਦੇ ਹੁਕਮ ਤੋਂ ਬਾਅਦ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾਂ ਸਬੰਧੀ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲ ਗ੍ਰਹਿ ਮੰਤਰਾਲੇ ਨੇ ਅਜਿਹਾ ਕਰਨ ਲਈ ਦਿੱਲੀ ਪੁਲੀਸ ਨੂੰ ਹੁਕਮ ਦਿੱਤਾ ਸੀ।ਉਸ ਨੇ ਕਿਹਾ ਸੀ ਕਿ ਜਿਨ੍ਹਾਂ ਨੇਤਾਵਾਂ ਖ਼ਿਲਾਫ਼ ਹਿੰਸਾ ਸਬੰਧੀ ਕੇਸ ਦਰਜ ਹਨ ਉਨ੍ਹਾਂ ਖ਼ਿਲਾਫ਼ ਨੋਟਿਸ ਜਾਰੀ ਕੀਤੇ ਜਾਣ। ਇਨ੍ਹਾਂ ਨੇਤਾਵਾਂ ਨੂੰ ਆਪਣੇ ਪਾਸਪੋਰਟ ਸੌਂਪਣ ਲਈ ਕਿਹਾ ਜਾਵੇਗਾ। ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਫ਼ੈਸਲੇ ਮੰਗਲਵਾਰ ਤੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈਆਂ ਕਈ ਮੀਟਿੰਗਾਂ ਤੋਂ ਬਾਅਦ ਲਏ ਗਏ। ਅਧਿਕਾਰੀ ਨੇ ਦੱਸਿਆ ਕਿ ਸ੍ਰੀ ਸ਼ਾਹ ਬੁੱਧਵਾਰ ਦੇਰ ਰਾਤ ਅਤੇ ਵੀਰਵਾਰ ਦੀ ਸਵੇਰ ਤੋਂ ਬਾਅਦ ਵੀ ਦਿੱਲੀ ਵਿਚ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਕਿਸਾਨ ਨੇਤਾਵਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਲਈ ਦਿੱਲੀ ਪੁਲੀਸ ਨੂੰ ਨਿਰਦੇਸ਼ ਦਿੱਤੇ ਗਏ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All