ਨਵੀਂ ਦਿੱਲੀ, 9 ਫਰਵਰੀ
ਸੁਪਰੀਮ ਕੋਰਟ ਨੇ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਹੋਈ ਹਿੰਸਾ ’ਤੇ ਕਥਿਤ ਤੌਰ ’ਤੇ ‘ਭੜਕਾਊ’ ਟਵੀਟ ਕਰਨ ਦੇ ਮਾਮਲੇ ਵਿੱਚ ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਅਤੇ ਰਾਜਦੀਪ ਸਰਦੇਸਾਈ ਸਮੇਤ ਛੇ ਪੱਤਰਕਾਰਾਂ ਖਿਲਾਫ਼ ਦਰਜ ਐਫਆਈਆਰ ਨੂੰ ਲੈ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਮੰਗਲਵਾਰ ਨੂੰ ਰੋਕ ਲਗਾ ਦਿੱਤੀ। ਚੀਫ਼ ਜਸਟਿਸ ਐਸ ਏ ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਥਰੂਰ, ਸਰਦੇਸਾਈ ਅਤੇ ਪੱਤਰਕਾਰ ਮ੍ਰਿਣਾਲ ਪਾਂਡੇ, ਜਫਰ ਆਗਾ, ਪਰੇਸ਼ਨਾਥ, ਵਿਨੋਦ ਕੇ ਜੋਸ ਅਤੇ ਅਨੰਤ ਨਾਥ ਦੀ ਪਟੀਸ਼ਨ ’ਤੇ ਕੇਂਦਰ ਅਤੇ ਹੋਰਨਾਂ ਨੂੰ ਨੋਟਿਸ ਭੇਜ ਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।
-ਏਜੰਸੀ