ਨਵੀਂ ਦਿੱਲੀ, 7 ਜੂਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਦਿੱਲੀ ਦੀਆਂ ਹਰਿਆਣਾ, ਉੱਤਰ ਪ੍ਰਦੇਸ਼ ਨਾਲ ਲੱਗਦੀਆਂ ਹੱਦਾ ਸੋਮਵਾਰ ਨੂੰ ਖੋਲ੍ਹ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ 90 ਫੀਸਦ ਤੋਂ ਵੱਧ ਲੋਕ ਚਾਹੁੰਦੇ ਹਨ ਕਿ ਦਿੱਲੀ ਦੇ ਹਸਪਤਾਲਾਂ ਵਿੱਚ ਰਾਸ਼ਟਰੀ ਰਾਜਧਾਨੀ ਦੇ ਲੋਕਾਂ ਦਾ ਹੀ ਇਲਾਜ ਹੋਵੇ। ਇਸ ਲਈ ਦਿੱਲੀ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਕੌਮੀ ਰਾਜਧਾਨੀ ਦੇ ਲੋਕਾਂ ਦਾ ਹੀ ਇਲਾਜ ਕਰਨਗੇ।