ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਹਾਰ ’ਚ ਵਿਧਾਨ ਸਭਾ ਚੋਣਾਂ ਛੱਠ ਮਗਰੋਂ ਕਰਾਉਣ ਦੀ ਮੰਗ

ਪਾਰਟੀਆਂ ਦੇ ਨੁਮਾਇੰਦਿਆਂ ਨੇ ਮੁੱਖ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਬਿਹਾਰ ਦੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਿਟੰਗ ਕਰਦੇ ਹੋਏ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਸੁਖਬੀਰ ਿਸੰਘ ਸੰਧੂ ਤੇ ਵਿਵੇਕ ਜੋਸ਼ੀ। -ਫੋਟੋ: ਪੀਟੀਆਈ
Advertisement

ਬਿਹਾਰ ’ਚ ਸਿਆਸੀ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ’ਚ ਵਿਧਾਨ ਸਭਾ ਚੋਣਾਂ ਛੱਠ ਦੇ ਤਿਉਹਾਰ ਮਗਰੋਂ ਕਰਵਾਏ ਤਾਂ ਜੋ ਵੱਧ ਤੋਂ ਵੱਧ ਵੋਟਰ ਆਪਣੇ ਹੱਕ ਦੀ ਵਰਤੋਂ ਕਰ ਸਕਣ। ਬਿਹਾਰ ਦਾ ਮਹੱਤਵਪੂਰਨ ਤਿਉਹਾਰ ਦੀਵਾਲੀ ਦੇ ਛੇ ਦਿਨਾਂ ਬਾਅਦ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਛੱਠ ਦਾ ਤਿਉਹਾਰ 25 ਤੋਂ 28 ਅਕਤੂਬਰ ਤੱਕ ਮਨਾਇਆ ਜਾਵੇਗਾ। ਛੇ ਕੌਮੀ ਅਤੇ ਛੇ ਸੂਬਾਈ ਪਾਰਟੀਆਂ ਦੇ ਨੁਮਾਇੰਦਿਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰਾਂ ਐੱਸ ਐੱਸ ਸੰਧੂ ਤੇ ਵਿਵੇਕ ਜੋਸ਼ੀ ਨਾਲ ਮੁਲਾਕਾਤ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਆਗੂਆਂ ਨੇ ਬਿਹਾਰ ਚੋਣਾਂ ਦੇ ਘੱਟ ਗੇੜ ਰੱਖੇ ਜਾਣ ਲਈ ਵੀ ਦਬਾਅ ਪਾਇਆ। ਸੂਬੇ ’ਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ ਦੇ ਅਧਿਕਾਰੀ ਅੱਜ ਪਟਨਾ ਪਹੁੰਚ ਗਏ ਹਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਨੇ ਚੋਣ ਕਮਿਸ਼ਨ ਨੂੰ ਮਹਾਰਾਸ਼ਟਰ ਦੀ ਮਿਸਾਲ ਦਿੰਦਿਆਂ ਸੂਬੇ ’ਚ ਵਿਧਾਨ ਸਭਾ ਚੋਣਾਂ ਇਕ ਗੇੜ ’ਚ ਕਰਾਉਣ ਦੀ ਅਪੀਲ ਕੀਤੀ। ਜਨਤਾ ਦਲ (ਯੂ) ਦੇ ਕਾਰਜਕਾਰੀ ਪ੍ਰਧਾਨ ਸੰਜੇ ਕੁਮਾਰ ਝਾਅ ਨੇ ਕਿਹਾ ਕਿ ਬਿਹਾਰ ’ਚ ਅਮਨ ਕਾਨੂੰਨ ਦੀ ਕੋਈ ਸਮੱਸਿਆ ਨਹੀਂ ਹੈ ਅਤੇ ਜੇ ਵੱਡੇ ਸੂਬੇ ਮਹਾਰਾਸ਼ਟਰ ’ਚ ਇਕ ਗੇੜ ’ਚ ਹੀ ਚੋਣਾਂ ਹੋ ਸਕਦੀਆਂ ਹਨ ਤਾਂ ਫਿਰ ਬਿਹਾਰ ’ਚ ਵੀ ਇਕੋ ਗੇੜ ’ਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਝਾਅ ਨੇ ਕਿਹਾ ਕਿ ਭਾਜਪਾ, ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ), ਆਰ ਜੇ ਡੀ ਅਤੇ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਨੇ ਵੀ ਇਕ ਜਾਂ ਦੋ ਗੇੜਾਂ ’ਚ ਚੋਣਾਂ ਕਰਾਉਣ ਦੀ ਮੰਗ ਕੀਤੀ ਹੈ।

ਬੁਰਕੇ ਵਾਲੇ ਵੋਟਰਾਂ ਦੀ ਪਛਾਣ ਯਕੀਨੀ ਬਣਾਈ ਜਾਵੇ: ਭਾਜਪਾ

 

Advertisement

ਪਟਨਾ: ਭਾਜਪਾ ਨੇ ਚੋਣ ਕਮਿਸ਼ਨ ਨੂੰ ਆਉਂਦੀਆਂ ਬਿਹਾਰ ਵਿਧਾਨ ਸਭਾ ਚੋਣਾਂ ਇਕ ਜਾਂ ਦੋ ਗੇੜਾਂ ’ਚ ਕਰਾਉਣ ਦੀ ਅਪੀਲ ਕਰਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਬੁਰਕੇ ’ਚ ਵੋਟ ਪਾਉਣ ਆਉਣ ਵਾਲੀਆਂ ਔਰਤਾਂ ਦੀ ਵੋਟਰ ਸ਼ਨਾਖ਼ਤੀ ਪੱਤਰਾਂ ਨਾਲ ਤਸਦੀਕ ਕਰਵਾਈ ਜਾਵੇ। ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਦਿਲੀਪ ਜੈਸਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਵੀ ਵੋਟਿੰਗ ਇਕ ਜਾਂ ਦੋ ਗੇੜਾਂ ’ਚ ਕਰਵਾਉਣ ਦੀ ਮੰਗ ਕੀਤੀ ਹੈ। ਰਾਸ਼ਟਰੀ ਜਨਤਾ ਦਲ ਦੇ ਵਫ਼ਦ ਦੀ ਅਗਵਾਈ ਕਰ ਰਹੇ ਅਭੈ ਕੁਸ਼ਵਾਹਾ ਤੋਂ ਜਦੋਂ ਬੁਰਕੇ ਵਾਲੀਆਂ ਮਹਿਲਾਵਾਂ ਦੀ ਪਛਾਣ ਯਕੀਨੀ ਬਣਾਉਣ ਸਬੰਧੀ ਮੰਗ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਸਿਆਸੀ ਸਾਜ਼ਿਸ਼ ਹੈ ਅਤੇ ਹਾਲ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਪੜਤਾਲ ਕੀਤੀ ਗਈ ਹੈ ਅਤੇ ਸਾਰਿਆਂ ਦੇ ਨਵੇਂ ਵੋਟਰ ਸ਼ਨਾਖ਼ਤੀ ਕਾਰਡ ਬਣੇ ਹਨ ਪਰ ਭਾਜਪਾ ਸਿਰਫ਼ ਆਪਣਾ ਏਜੰਡਾ ਪੇਸ਼ ਕਰਨਾ ਚਾਹੁੰਦੀ ਹੈ। -ਪੀਟੀਆਈ

Advertisement
Show comments