ਨਵੀਂ ਦਿੱਲੀ: ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਸੀਏਆਈਟੀ) ਨੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਈ-ਕਾਮਰਸ ਕੰਪਨੀ ਐਮਾਜ਼ੋਨ ਭਾਰਤ ’ਚ 2012 ਤੋਂ ਹੀ ਕਾਨੂੰਨਾਂ ਅਤੇ ਨੇਮਾਂ ਦੀ ਉਲੰਘਣਾ ਕਰਦੀ ਆ ਰਹੀ ਹੈ ਜਿਸ ਕਾਰਨ ਕਰੋੜਾਂ ਛੋਟੇ ਵਪਾਰੀਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸੀਏਆਈਟੀ ਨੇ ਇਸ ਬਾਰੇ ਲੋੜੀਂਦੇ ਸਬੂਤ ਵੀ ਨੱਥੀ ਕੀਤੇ ਹਨ। ਕਨਫੈਡਰੇਸ਼ਨ ਦੇ ਕੌਮੀ ਪ੍ਰਧਾਨ ਬੀ ਸੀ ਭਾਰਤੀਆ ਅਤੇ ਸਕੱਤਰ ਜਨਰਲ ਪ੍ਰਵੀਨ ਖੰਡੇਲਵਾਲ ਨੇ ਈਡੀ ਨੂੰ ਦਿੱਤੀ ਸ਼ਿਕਾਇਤ ’ਚ ਕਿਹਾ ਹੈ ਕਿ ਲਗਾਤਾਰ ਉਲੰਘਣਾ ਦੇ ਬਾਵਜੂਦ ਐਮਾਜ਼ੋਨ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। -ਆਈਏਐਨਐਸ