ਵਾਇਨਾਡ (ਕੇਰਲਾ), 24 ਜੂਨ
ਸੱਤਾਧਾਰੀ ਸੀਪੀਆਈ(ਐੱਮ) ਦੇ ਵਿਦਿਆਰਥੀ ਵਿੰਗ ਐੱਸਐੱਫਆਈ (ਭਾਰਤੀ ਵਿਦਿਆਰਥੀ ਪ੍ਰੀਸ਼ਦ) ਦੇ ਕਾਰਕੁਨਾਂ ਨੇ ਅੱਜ ਇਥੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਸਥਾਨਕ ਦਫ਼ਤਰ ਵਿੱਚ ਦਾਖ਼ਲ ਹੋ ਕੇ ਭੰਨਤੋੜ ਕੀਤੀ। ਐੱਸਐੱਫਆਈ ਵੱਲੋਂ ਗਾਂਧੀ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਸੀ, ਜਿਸ ਨੇ ਮਗਰੋਂ ਹਿੰਸਕ ਰੂਪ ਧਾਰ ਲਿਆ। ਪੁਲੀਸ ਨੇ ਅੱਠ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਘਟਨਾ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।