Manipur ਵਿੱਚ ਅਮਨ ਬਹਾਲੀ ਲਈ ਪ੍ਰਦਰਸ਼ਨ
ਮਨੀਪੁਰ ਵਿੱਚ ਸ਼ਾਂਤੀ ਬਹਾਲ ਕਰਨ ਅਤੇ ਕੁਕੀ ਅਤਿਵਾਦੀ ਜਥੇਬੰਦੀਆਂ ਨਾਲ ਹੋਇਆ ‘ਸਸਪੈਂਸ਼ਨ ਆਫ ਅਪਰੇਸ਼ਨਜ਼’ (ਐੱਸ ਓ ਓ) ਸਮਝੌਤਾ ਰੱਦ ਕਰਨ ਦੀ ਮੰਗ ਲਈ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਅੱਜ ਇੰਫਾਲ ਵਿੱਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਨੂੰ ਮੌਜੂਦਾ ਹਾਲਾਤ ’ਤੇ ਚਰਚਾ...
ਮਨੀਪੁਰ ਵਿੱਚ ਸ਼ਾਂਤੀ ਬਹਾਲ ਕਰਨ ਅਤੇ ਕੁਕੀ ਅਤਿਵਾਦੀ ਜਥੇਬੰਦੀਆਂ ਨਾਲ ਹੋਇਆ ‘ਸਸਪੈਂਸ਼ਨ ਆਫ ਅਪਰੇਸ਼ਨਜ਼’ (ਐੱਸ ਓ ਓ) ਸਮਝੌਤਾ ਰੱਦ ਕਰਨ ਦੀ ਮੰਗ ਲਈ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਅੱਜ ਇੰਫਾਲ ਵਿੱਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਨੂੰ ਮੌਜੂਦਾ ਹਾਲਾਤ ’ਤੇ ਚਰਚਾ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ। ਨਾਗਾ ਪੀਪਲਜ਼ ਯੂਨੀਅਨ ਇੰਫਾਲ, ਇੰਫਾਲ ਨਾਗਾ ਬਿਜ਼ਨਸ ਐਸੋਸੀਏਸ਼ਨ, ਇਮਾਗੀ ਮੇਈਰਾ ਅਤੇ ਹੋਰ ਜਥੇਬੰਦੀਆਂ ਨੇ ਪ੍ਰਦਰਸ਼ਨ ਦੀ ਅਗਵਾਈ ਕੀਤੀ। ਇਸ ਵਿੱਚ ਨਾਗਾ ਅਤੇ ਮੈਤੇਈ ਭਾਈਚਾਰਿਆਂ ਦੇ ਮੈਂਬਰਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਖਵਾਇਰਮਬੰਦ ਮਾਰਕੀਟ ਦੀ ਮਹਿਲਾ ਆਗੂ ਖੇਤਰੀਮਾਯੁਮ ਸ਼ਾਂਤੀ ਨੇ ਕਿਹਾ ਕਿ ਪਹਾੜਾਂ ਅਤੇ ਵਾਦੀ ਦੇ ਭਾਈਚਾਰਿਆਂ ਦਾ ਇਕੱਠੇ ਪ੍ਰਦਰਸ਼ਨ ਕਰਨਾ ਸ਼ਾਂਤੀ ਦੀ ਬਹਾਲੀ ਹਾਂ-ਪੱਖੀ ਕਦਮ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿੰਨਾ ਚਿਰ ਕੁਕੀ ਅਤਿਵਾਦੀਆਂ ਨਾਲ ਸਮਝੌਤਾ ਰੱਦ ਨਹੀਂ ਹੁੰਦਾ, ਇਹ ਸੰਘਰਸ਼ ਖ਼ਤਮ ਨਹੀਂ ਹੋ ਸਕਦਾ। ਆਗੂਆਂ ਨੇ ਦੋਸ਼ ਲਾਇਆ ਕਿ ਕਈ ਰੈਲੀਆਂ ਕਰਨ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਣ ਦੇ ਬਾਵਜੂਦ ਸਰਕਾਰ ਨੇ ਕੋਈ ਢੁਕਵਾਂ ਜਵਾਬ ਨਹੀਂ ਦਿੱਤਾ।
