ਬੁੱਧੀਜੀਵੀਆਂ ਦੀ ਰਿਹਾਈ ਲਈ ਮੁਜ਼ਾਹਰਾ 7 ਨੂੰ
ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਵੱਲੋਂ ਸਮੂਹ ਲੋਕ ਪੱਖੀ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ 7 ਦਸੰਬਰ ਨੂੰ ਸਵੇਰੇ 10.30 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸੂਬਾਈ ਕਨਵੈਨਸ਼ਨ ਤੇ ਮੁਜ਼ਾਹਰਾ ਕੀਤਾ...
Advertisement
ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਵੱਲੋਂ ਸਮੂਹ ਲੋਕ ਪੱਖੀ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ 7 ਦਸੰਬਰ ਨੂੰ ਸਵੇਰੇ 10.30 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸੂਬਾਈ ਕਨਵੈਨਸ਼ਨ ਤੇ ਮੁਜ਼ਾਹਰਾ ਕੀਤਾ ਜਾਵੇਗਾ। ਕਨਵੈਨਸ਼ਨ ਵਿੱਚ ਮੁੱਖ ਬੁਲਾਰੇ ਜਮਹੂਰੀ ਤੇ ਮਨੁੱਖੀ ਹੱਕਾਂ ਦੇ ਰਾਖੇ ਪ੍ਰਸ਼ਾਂਤ ਰਾਹੀ, ਨਦੀਮ ਖ਼ਾਨ ਅਤੇ ਡਾ. ਨਵਸ਼ਰਨ ਹੋਣਗੇ। ਜਮਹੂਰੀ ਫਰੰਟ ਦੇ ਕਨਵੀਨਰ ਡਾ. ਪਰਮਿੰਦਰ ਅਤੇ ਸੂਬਾ ਕਮੇਟੀ ਆਗੂਆਂ ਯਸ਼ਪਾਲ ਝਬਾਲ, ਐਡਵੋਕੇਟ ਅਮਰਜੀਤ ਬਾਈ ਅਤੇ ਸੁਮੀਤ ਨੇ ਦੱਸਿਆ ਕਿ ਪੰਜਾਬ ਦੀਆਂ ਲੋਕ ਪੱਖੀ ਜਨਤਕ ਜਮਹੂਰੀ ਤਾਕਤਾਂ ਦਾ ਇਹ ਇਕੱਠ ਭਾਰਤੀ ਰਾਜ ਵੱਲੋਂ ਕਤਲੇਆਮ, ਜੇਲ੍ਹਬੰਦੀ ਅਤੇ ਝੂਠੇ ਕੇਸਾਂ ਰਾਹੀਂ ਜਮਹੂਰੀ ਤੇ ਮਨੁੱਖੀ ਹੱਕਾਂ ਦਾ ਘਾਣ ਵਿਰੁੱਧ ਜਨਤਕ ਜਮਹੂਰੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦੇਵੇਗਾ।
Advertisement
Advertisement
