
ਨਵੀਂ ਦਿੱਲੀ, 26 ਮਾਰਚ
ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਦੇਸ਼ ਭਰ ਵਿਚ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਰਾਹੁਲ ਗਾਂਧੀ ਨੇ ਵੀ ਆਪਣੇ ਟਵਿੱਟਰ ਖਾਤੇ ਵਿਚ ਆਪਣੇ ਆਪ ਨੂੰ ਡਿਸਕੁਆਲੀਫਾਈਡ ਸੰਸਦ ਮੈਂਬਰ ਲਿਖ ਦਿੱਤਾ ਹੈ। ਦੂਜੇ ਪਾਸੇ ਕਾਂਗਰਸ ਨੇ ਰਾਜਘਾਟ ’ਤੇ ਸੰਕਲਪ ਸੱਤਿਆਗ੍ਰਹਿ ਸ਼ੁਰੂ ਕਰ ਦਿੱਤਾ ਹੈ ਜਿਥੇ ਪ੍ਰਿਅੰਕਾ ਗਾਂਧੀ ਤੇ ਮਲਿਕਾਰਜੁਨ ਖੜਗੇ ਵੀ ਮੌਜੂਦ ਹਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ