ਸਰਕਾਰ ਤੇ ਕਿਸਾਨਾਂ ਵਿਚਾਲੇ 10ਵੇਂ ਗੇੜ ਦੀ ਮੀਟਿੰਗ: ਕਿਸਾਨਾਂ ਨੇ ਗੱਲਬਾਤ ਦੇ ਪਹਿਲੇ ਸੈਸ਼ਨ ’ਚ ਕਾਨੂੰਨਾਂ ਵਿੱਚ ਸੋਧ ਦੀ ਪੇਸ਼ਕਸ਼ ਮੁੜ ਰੱਦ ਕੀਤੀ

ਸਰਕਾਰ ਤੇ ਕਿਸਾਨਾਂ ਵਿਚਾਲੇ 10ਵੇਂ ਗੇੜ ਦੀ ਮੀਟਿੰਗ: ਕਿਸਾਨਾਂ ਨੇ ਗੱਲਬਾਤ ਦੇ ਪਹਿਲੇ ਸੈਸ਼ਨ ’ਚ ਕਾਨੂੰਨਾਂ ਵਿੱਚ ਸੋਧ ਦੀ ਪੇਸ਼ਕਸ਼ ਮੁੜ ਰੱਦ ਕੀਤੀ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 20 ਜਨਵਰੀ

ਖੇਤੀ ਕਾਨੂੰਨਾਂ ਤੇ ਹੋਰ ਅਹਿਮ ਮੰਗਾਂ ’ਤੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ 10ਵੇਂ ਗੇੜ ਦੀ ਬੈਠਕ ਸ਼ੁਰੂ ਹੋ ਗਈ। ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ, ਵਣਜ ਅਤੇ ਖੁਰਾਕ ਮੰਤਰੀ ਪੀਯੂਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਜੋ  ਪੰਜਾਬ ਤੋਂ ਸੰਸਦ ਮੈਂਬਰ ਹਨ, ਇਥੇ ਵਿਗਿਆਨ ਭਵਨ ਵਿਖੇ ਤਕਰੀਬਨ 40 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਰਹੇ ਹਨ। ਮੀਟਿੰਗ ਦੌਰਾਨ ਸਰਕਾਰ ਨੇ ਖੇਤੀ ਕਾਨੂੰਨਾਂ ਵਿੱਚ ਸੋਧਾਂ ਕਰਨ ਦੀ ਪੇਸ਼ਕਸ਼ ਕੀਤੀ ਪਰ ਕਿਸਾਨਾਂ ਨੇ ਇਸ ਨੂੰ ਰੱਦ ਕਰ ਦਿੱਤਾ ਤੇ ਕਿਹਾ ਕਿ ਕਾਨੂੰਨ ਰੱਦ ਕੀਤੇ ਜਾਣ ਤੇ ਐੱਮਐੱਸਪੀ ਨੂੰ ਕਾਨੂੰਨੀ ਦਰਜਾ ਦਿੱਤਾ ਜਾਵੇ। ਕਿਸਾਨ ਨੇਤਾਵਾਂ ਨੇ ਕਿਹਾ ਕਿ ਮੀਟਿੰਗ ਦੇ ਪਹਿਲੇ ਸੈਸ਼ਨ ਵਿੱਚ ਗੱਲਬਾਤ ਅੱਗੇ ਨਹੀਂ ਵਧੀ। ਗੱਲਬਾਤ ਦਾ ਦਸਵਾਂ ਦੌਰ ਸ਼ੁਰੂ ਵਿੱਚ 19 ਜਨਵਰੀ ਨੂੰ ਤੈਅ ਕੀਤਾ ਗਿਆ ਸੀ ਪਰ ਬਾਅਦ ਵਿੱਚ ਬੁੱਧਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਮੀਟਿੰਗ ਵਿੱਚ ਹਿੱਸਾ ਲੈਣ ਲਈ ਸਿੰਘੂ ਬਾਰਡਰ ਤੋਂ ਕਿਸਾਨ ਬੱਸ ਵਿੱਚ ਸਵਾਰ ਹੋ ਕੇ ਵਿਗਿਆਨ ਭਵਨ ਪੁੱਜੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All