ਕਾਂਕੇਰ (ਛੱਤੀਸਗੜ੍ਹ), 16 ਅਕਤੂਬਰ
ਛੱਤੀਸਗੜ੍ਹ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਸੱਤਾਧਾਰੀ ਕਾਂਗਰਸ ਵਿਧਾਇਕ ਮਨੋਜ ਸਿੰਘ ਮੰਡਾਵੀ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਕਾਂਗਰਸ ਨੇਤਾ ਸੁਸ਼ੀਲ ਆਨੰਦ ਸ਼ੁਕਲਾ ਨੇ ਦੱਸਿਆ ਕਿ 58 ਸਾਲਾ ਮੰਡਾਵੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਨੇੜਲੇ ਧਮਤਰੀ ਕਸਬੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ।