DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਅਮਰੀਕਾ ਨੇ ਗ੍ਰਿਫ਼ਤਾਰ ਕੀਤੇ 30 ਭਾਰਤੀ ਨਾਗਰਿਕਾਂ ਦੀ ਪਛਾਣ ਸਾਂਝੀ ਨਹੀਂ ਕੀਤੀ: ਕੇਂਦਰ ਸਰਕਾਰ

ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਰਾਜ ਸਭਾ ਵਿੱਚ ਦਿੱਤਾ ਲਿਖਤੀ ਜਵਾਬ

  • fb
  • twitter
  • whatsapp
  • whatsapp
featured-img featured-img
Photo for representation: iStock
Advertisement

ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਪਰਵਾਸੀਆਂ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ 30 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਐਲਾਨ ਹੋਏ ਨੂੰ ਲਗਪਗ ਦੋ ਮਹੀਨੇ ਬੀਤ ਚੁੱਕੇ ਹਨ, ਪਰ ਵਿਦੇਸ਼ ਮੰਤਰਾਲੇ (MEA) ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਅਜੇ ਵੀ ਅਮਰੀਕੀ ਅਧਿਕਾਰੀਆਂ ਵੱਲੋਂ ਇਨ੍ਹਾਂ ਵਿਅਕਤੀਆਂ ਦੀ ਪਛਾਣ ਅਤੇ ਹੋਰ ਵੇਰਵਿਆਂ ਦੀ ਪੁਸ਼ਟੀ ਹੋਣ ਦੀ ਉਡੀਕ ਕਰ ਰਹੀ ਹੈ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਗ੍ਰਿਫ਼ਤਾਰੀਆਂ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਉਸ ਨੇ ਵਾਸ਼ਿੰਗਟਨ ਵਿੱਚ ਸਥਿਤ ਭਾਰਤੀ ਦੂਤਾਵਾਸ ਰਾਹੀਂ ਭਾਰਤੀ ਨਾਗਰਿਕਾਂ ਦੇ ਨਾਮ ਅਤੇ ਹੋਰ ਸਬੰਧਤ ਵੇਰਵੇ ਮੰਗੇ ਸਨ, ਪਰ ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (CBP) ਵੱਲੋਂ ਅਜੇ ਤੱਕ ਕੋਈ ਪੁਸ਼ਟੀ ਪ੍ਰਾਪਤ ਨਹੀਂ ਹੋਈ ਹੈ।

Advertisement

ਅਮਰੀਕੀ ਏਜੰਸੀ ਸੀ ਬੀ ਪੀ (CBP) ਮੁਤਾਬਕ 11 ਤੋਂ 15 ਮਈ ਦੌਰਾਨ ਅਰੀਜ਼ੋਨਾ ਵਿੱਚ "ਅਪਰੇਸ਼ਨ ਚੈੱਕਮੇਟ" ਚਲਾਇਆ ਗਿਆ ਸੀ, ਜਿਸ ਵਿੱਚ ਅਮਰੀਕਾ 'ਚ ਗ਼ੈਰ-ਕਾਨੂੰਨੀ ਤੌਰ 'ਤੇ ਰਹਿ ਰਹੇ 52 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚੋਂ 36 ਜਣੇ ਟਰੱਕ (ਸੈਮੀ-ਟਰੱਕ) ਚਲਾ ਰਹੇ ਸਨ, ਜਿਨ੍ਹਾਂ ਵਿੱਚ 30 ਭਾਰਤੀ ਨਾਗਰਿਕ ਸ਼ਾਮਲ ਸਨ।

Advertisement

ਅਮਰੀਕੀ ਏਜੰਸੀ ਨੇ ਕਿਹਾ ਕਿ ਟਰੱਕ ਚਾਲਕਾਂ ਵਿੱਚੋਂ 29 ਕੋਲ ਕੈਲੀਫੋਰਨੀਆ, ਨਿਊਯਾਰਕ, ਵਾਸ਼ਿੰਗਟਨ ਅਤੇ ਵਰਜੀਨੀਆ ਵਰਗੇ ਸੂਬਿਆਂ ਦੁਆਰਾ ਜਾਰੀ ਕੀਤੇ ਗਏ ਵਪਾਰਕ ਡਰਾਈਵਰ ਲਾਇਸੈਂਸ ਸਨ, ਜਦੋਂ ਕਿ ਤਿੰਨ ਕੋਲ ਕੋਈ ਡਰਾਈਵਰ ਲਾਇਸੈਂਸ ਨਹੀਂ ਸੀ। ਏਜੰਸੀ ਨੇ ਇਹ ਵੀ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਲੋਕਾਂ ਕੋਲ ਰੁਜ਼ਗਾਰ ਅਧਿਕਾਰ ਦਸਤਾਵੇਜ਼ ਸਨ ਜੋ ਹੁਣ ਵੈਧ ਨਹੀਂ ਰਹੇ ਸਨ। ਸਾਰਿਆਂ ਵਿਰੁੱਧ ਅਮਰੀਕੀ ਸੰਘੀ ਕਾਨੂੰਨ ਤਹਿਤ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾਣਾ ਸੀ।

ਉੱਥੇ ਹੀ ਕੇਂਦਰ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਉਸ ਕੋਲ ਇਸ ਛਾਪੇਮਾਰੀ ਜਾਂ ਕਾਰਵਾਈ ਬਾਰੇ ਪਹਿਲਾਂ ਤੋਂ ਕੋਈ ਜਾਣਕਾਰੀ ਨਹੀਂ ਸੀ ਅਤੇ ਇਹ ਪੂਰੀ ਤਰ੍ਹਾਂ ਨਾਲ ਅਮਰੀਕੀ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ 'ਤੇ ਕੀਤੀ ਗਈ ਕਾਰਵਾਈ ਸੀ।

ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ 'ਚ ਕਿਹਾ, "ਜਿਵੇਂ ਹੀ ਇਨ੍ਹਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ/ਗ੍ਰਿਫ਼ਤਾਰ ਕਰਨ ਬਾਰੇ ਰਿਪੋਰਟਾਂ ਸਾਹਮਣੇ ਆਈਆਂ, ਮੰਤਰਾਲੇ ਨੇ ਵਾਸ਼ਿੰਗਟਨ, ਡੀ ਸੀ ਵਿੱਚ ਭਾਰਤੀ ਦੂਤਾਵਾਸ ਰਾਹੀਂ, ਸਬੰਧਤ ਅਮਰੀਕੀ ਅਧਿਕਾਰੀਆਂ ਨਾਲ ਮਾਮਲਾ ਉਠਾਇਆ ਅਤੇ ਉਨ੍ਹਾਂ ਦੇ ਨਾਮ, ਵੇਰਵੇ ਅਤੇ ਹੋਰ ਸਬੰਧਤ ਜਾਣਕਾਰੀ ਮੰਗੀ। ਭਾਰਤ ਸਰਕਾਰ ਸਬੰਧਤ ਵਿਅਕਤੀਆਂ ਦੀ ਪਛਾਣ ਅਤੇ ਵੇਰਵਿਆਂ ਬਾਰੇ ਅਮਰੀਕੀ ਸੀ ਬੀ ਪੀ (CBP) ਤੋਂ ਪੁਸ਼ਟੀ ਦੀ ਉਡੀਕ ਕਰ ਰਹੀ ਹੈ।"

ਇਹ ਜਵਾਬ ਉਨ੍ਹਾਂ ਸਵਾਲਾਂ ਦੇ ਸਬੰਧ ਵਿੱਚ ਆਇਆ ਹੈ ਜਿਸ ਵਿੱਚ ਪੁੱਛਿਆ ਗਿਆ ਸੀ ਕਿ, ਕੀ ਸਰਕਾਰ ਨੇ 30 ਭਾਰਤੀ ਨਾਗਰਿਕਾਂ ਦੇ ਵੇਰਵੇ ਪ੍ਰਾਪਤ ਕਰ ਲਏ ਹਨ, ਜਿਸ ਵਿੱਚ ਉਨ੍ਹਾਂ ਦੇ ਗ੍ਰਹਿ ਸੂਬੇ, ਜ਼ਿਲ੍ਹੇ ਅਤੇ ਪਰਿਵਾਰ ਸ਼ਾਮਲ ਹਨ, ਕੀ ਗ੍ਰਿਫ਼ਤਾਰੀਆਂ ਤੋਂ ਪਹਿਲਾਂ ਭਾਰਤੀ ਮਿਸ਼ਨਾਂ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਕੌਂਸਲਰ ਸਹਾਇਤਾ ਪ੍ਰਦਾਨ ਕਰਨ ਤੇ ਦੇਸ਼ ਨਿਕਾਲੇ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਦੀ ਸਹੂਲਤ ਲਈ ਕਿਹੜੇ ਕਦਮ ਚੁੱਕੇ ਜਾ ਰਹੇ ਹਨ।

Advertisement
×