ਬੰਗਲੁਰੂ, 8 ਜੂਨ
ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ (ਐੱਸ) ਪ੍ਰਮੁੱਖ ਐੱਚ ਡੀ ਦੇਵਗੌੜਾ ਨੇ ਕਰਨਾਟਕ ਤੋਂ ਰਾਜ ਸਭਾ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਹ ਮੰਗਲਵਾਰ ਨੂੰ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਨਗੇ। ਦੇਵਗੌੜਾ ਦੇ ਪੁੱਤਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਐਚ ਡੀ ਕੁਮਾਰਸਵਾਮੀ ਨੇ ਅੱਜ ਇਹ ਜਾਣਕਾਰੀ ਦਿੱਤੀ। ਕੁਮਾਰ ਸਵਾਮੀ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਕਈ ਕੌਮੀ ਆਗੂਆਂ ਅਤੇ ਪਾਰਟੀ ਵਿਧਾਇਕਾਂ ਦੀ ਬੇਨਤੀ ਬਾਅਦ ਇਹ ਫੈਸਲਾ ਕੀਤਾ ਹੈ।