ਨਵੀਂ ਦਿੱਲੀ, 7 ਅਗਸਤ
ਜਗਦੀਪ ਧਨਖੜ ਨੇ ਅੱਜ ਇੱਥੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਧਨਖੜ 14ਵੇਂ ਉਪ ਰਾਸ਼ਟਰਪਤੀ ਚੁਣੇ ਗਏ ਹਨ ਅਤੇ ਉਹ ਇਸ ਹਫ਼ਤੇ ਹਲਫ਼ ਲੈਣਗੇ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਸੁਦੇਸ਼ ਧਨਖੜ ਵੀ ਨਾਲ ਸਨ। ਨਾਇਡੂ ਅਤੇ ਉਨ੍ਹਾਂ ਦੀ ਪਤਨੀ ਊਸ਼ਾ ਨਾਇਡੂ ਨੇ ਇੱਥੇ ਉਪ ਰਾਸ਼ਟਰਪਤੀ ਨਿਵਾਸ ਵਿੱਚ ਦੋਵਾਂ ਦਾ ਸਵਾਗਤ ਕੀਤਾ। ਉਪ ਰਾਸ਼ਟਰਪਤੀ ਸਕੱਤਰੇਤ ਅਤੇ ਧਨਖੜ ਨੇ ਇਸ ਮੀਟਿੰਗ ਦੀਆਂ ਤਸਵੀਰਾਂ ਟਵੀਟ ’ਤੇ ਸਾਂਝੀਆਂ ਕੀਤੀਆਂ ਹਨ।