ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਧਾਮੀ ਪੰਜਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਨੂੰ 99 ਵੋਟਾਂ ਨਾਲ ਹਰਾਇਆ
ਅੰਿਮ੍ਰਤਸਰ ’ਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਜਿੰਦਰ ਿਸੰਘ ਧਾਮੀ। -ਫੋਟੋ: ਵਿਸ਼ਾਲ ਕੁਮਾਰ
Advertisement

 

ਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਅੱਜ ਹੋਏ ਆਮ ਇਜਲਾਸ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਆਪਣੇ ਵਿਰੋਧੀ ਮਿੱਠੂ ਸਿੰਘ ਕਾਹਨੇਕੇ ਨੂੰ 99 ਵੋਟਾਂ ਦੇ ਫਰਕ ਨਾਲ ਹਰਾਇਆ।

Advertisement

ਸ਼੍ਰੋਮਣੀ ਕਮੇਟੀ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਆਮ ਇਜਲਾਸ ਦੌਰਾਨ ਹੋਈ ਚੋਣ ਵਿੱਚ ਕੁੱਲ 136 ਵੋਟਾਂ ਪਈਆਂ ਜਿਨ੍ਹਾਂ ਵਿੱਚੋਂ ਐਡਵੋਕੇਟ ਧਾਮੀ ਨੇ 117 ਵੋਟਾਂ ਹਾਸਲ ਕਰ ਕੇ ਜਿੱਤ ਦਰਜ ਕੀਤੀ। ਉਨ੍ਹਾਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਮਿਲੀਆਂ; 1 ਵੋਟ ਰੱਦ ਹੋ ਗਈ।

ਇਜਲਾਸ ਦੌਰਾਨ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡਵਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿੱਚ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ ਅਤੇ ਮਿੱਠੂ ਸਿੰਘ ਕਾਹਨੇਕੇ ਚੁਣੇ ਗਏ ਹਨ।

ਇਜਲਾਸ ਵਿੱਚ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੀ ਸ਼ਾਮਲ ਸਨ। ਚੋਣ ਜਿੱਤਣ ਮਗਰੋਂ ਐਡਵੋਕੇਟ ਧਾਮੀ ਅਤੇ ਹੋਰ ਅਹੁਦੇਦਾਰਾਂ ਨੇ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਬਾਅਦ ਉਨ੍ਹਾਂ ਨੇ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲਿਆ।

ਇਸ ਤੋਂ ਪਹਿਲਾਂ ਇਜਲਾਸ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ ਜਿਸ ਦੀ ਤਾਈਦ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕੀਤੀ। ਉਨ੍ਹਾਂ ਦੇ ਮੁਕਾਬਲੇ ਮਿੱਠੂ ਸਿੰਘ ਕਾਹਨੇਕੇ ਦਾ ਨਾਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪੇਸ਼ ਕੀਤਾ ਸੀ। ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਚਲਾਈ।

 

ਸ਼ਹੀਦੀ ਸਮਾਗਮ ਕੌਮੀ ਪੱਧਰ ’ਤੇ ਕਰਵਾਉਣੇ ਮੁੱਖ ਤਰਜੀਹ: ਧਾਮੀ

ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪਹਿਲੀ ਤਰਜੀਹ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਕੌਮੀ ਪੱਧਰ ’ਤੇ ਕਰਵਾਉਣਾ ਹੈ। ਹਰਿਮੰਦਰ ਸਾਹਿਬ ਵਿੱਚ ਸੰਗਤ ਦੀ ਵਧ ਰਹੀ ਆਮਦ ਨੂੰ ਦੇਖਦਿਆਂ ਹੋਰ ਸਰਾਵਾਂ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ। ਧਰਮ ਪ੍ਰਚਾਰ ਦੇ ਨਾਲ-ਨਾਲ ਮਨੁੱਖਤਾ ਦੀ ਭਲਾਈ ਦੇ ਕੰਮਾਂ ਨੂੰ ਵੀ ਤਰਜੀਹ ਦਿੱਤੀ ਜਾਵੇਗੀ। ਪ੍ਰਸ਼ਾਸਨਿਕ ਸੇਵਾਵਾਂ ਵਿੱਚ ਸਿੱਖ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਮੁਕਾਬਲਾ ਪ੍ਰੀਖਿਆਵਾਂ ਲਈ ਚੱਲ ਰਹੇ ਕੇਂਦਰਾਂ ਦੇ ਨਿਯਮਾਂ ਵਿਚ ਸੋਧ ਕਰਦਿਆਂ ਇਸ ਦਾ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਬਹਾਦਰਗੜ੍ਹ ਵਿੱਚ ਚੱਲ ਰਹੀ ਐੱਨ ਡੀ ਏ ਅਕੈਡਮੀ ਦਾ ਵੀ ਵਿਸਥਾਰ ਕੀਤਾ ਜਾਵੇਗਾ।

Advertisement
Show comments