ਧਨਖੜ ਨੇ ਸਰਕਾਰੀ ਰਿਹਾਇਸ਼ ਛੱਡੀ
ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਛੇ ਹਫ਼ਤੇ ਬਾਅਦ ਆਪਣੀ ਸਰਕਾਰੀ ਰਿਹਾਇਸ਼ ਛੱਡ ਕੇ ਦੱਖਣੀ ਦਿੱਲੀ ਦੇ ਛਤਰਪੁਰ ਇਲਾਕੇ ਵਿੱਚ ਪ੍ਰਾਈਵੇਟ ਫਾਰਮ ਹਾਊਸ ’ਚ ਚਲੇ ਗਏ ਹਨ। ਛਤਰਪੁਰ ਦੇ ਗਦਾਈਪੁਰ ਖੇਤਰ ਵਿੱਚ ਸਥਿਤ ਇਹ ਫਾਰਮ ਹਾਊਸ...
Advertisement
ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਛੇ ਹਫ਼ਤੇ ਬਾਅਦ ਆਪਣੀ ਸਰਕਾਰੀ ਰਿਹਾਇਸ਼ ਛੱਡ ਕੇ ਦੱਖਣੀ ਦਿੱਲੀ ਦੇ ਛਤਰਪੁਰ ਇਲਾਕੇ ਵਿੱਚ ਪ੍ਰਾਈਵੇਟ ਫਾਰਮ ਹਾਊਸ ’ਚ ਚਲੇ ਗਏ ਹਨ। ਛਤਰਪੁਰ ਦੇ ਗਦਾਈਪੁਰ ਖੇਤਰ ਵਿੱਚ ਸਥਿਤ ਇਹ ਫਾਰਮ ਹਾਊਸ ਇਨੈਲੋ ਆਗੂ ਅਭੈ ਚੌਟਾਲਾ ਦਾ ਹੈ। ਅਧਿਕਾਰੀ ਨੇ ਦੱਸਿਆ ਕਿ ਜਦੋਂ ਤੱਕ ਧਨਖੜ ਨੂੰ ਸਰਕਾਰੀ ਰਿਹਾਇਸ਼ ਅਲਾਟ ਨਹੀਂ ਹੋ ਜਾਂਦੀ, ਉਦੋਂ ਤੱਕ ਉਹ ਇੱਥੇ ਹੀ ਰਹਿਣਗੇ। ਧਨਖੜ ਨੇ 21 ਜੁਲਾਈ ਨੂੰ ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਸਿਹਤ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਉਹ ਲੋਕਾਂ ਤੋਂ ਦੂਰ ਹਨ ਅਤੇ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ।
Advertisement
Advertisement
×