ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 28 ਨਵੰਬਰ
ਧਰਮਿੰਦਰ ਅਤੇ ਹੇਮਾ ਮਾਲਿਨੀ ਇਕ ਵਾਰ ਫਿਰ ਨਾਨਾ-ਨਾਨੀ ਬਣ ਗਏ ਹਨ। ਉਨ੍ਹਾਂ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ। ਅਹਾਨਾ ਨੇ ਆਪਣੇ ਇੰਸਟਾਗ੍ਰਾਮ ’ਤੇ ਇਸ ਖ਼ਬਰ ਨੂੰ ਸਾਂਝਾ ਕੀਤਾ ਹੈ। ਉਸ ਨੇ ਦੱਸਿਆ ਕਿ ਉਸ ਦੀਆਂ ਧੀਆਂ ਦਾ ਜਨਮ 26 ਨਵੰਬਰ ਨੂੰ ਹੋਇਆ।