ਧਵਨ ਸੱਟੇਬਾਜ਼ੀ ਐਪ ਮਾਮਲੇ ’ਚ ਈਡੀ ਅੱਗੇ ਪੇਸ਼
ਪੀ ਐੱਮ ਐੱਲ ਏ ਤਹਿਤ ਸਾਬਕਾ ਕ੍ਰਿਕਟਰ ਦੇ ਬਿਆਨ ਦਰਜ ਕਰੇਗੀ ਜਾਂਚ ਏਜੰਸੀ
Advertisement
ਭਾਰਤ ਦਾ ਸਾਬਕਾ ਕ੍ਰਿਕਟਰ ਸ਼ਿਖਰ ਧਵਨ ਅੱਜ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ-ਪੜਤਾਲ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਹੋਇਆ। ਉਹ ਮੱਧ ਦਿੱਲੀ ਸਥਿਤ ਡਾਇਰੈਕਟੋਰੇਟ ਦਫ਼ਤਰ ਵਿੱਚ ਸਵੇਰੇ 11 ਵਜੇ ਪੁੱਜਿਆ।
ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀ ‘1 ਐਕਸ ਬੈੱਟ’ ਨਾਮ ਦੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਜੁੜੀ ਇਸ ਜਾਂਚ ਦੌਰਾਨ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ ਐੱਮ ਐੱਲ ਏ) ਤਹਿਤ ਉਸ ਦਾ ਬਿਆਨ ਦਰਜ ਕਰੇਗੀ। ਅਜਿਹਾ ਮੰਨਿਆ ਜਾ ਰਿਹਾ ਹੈ ਕਿ 39 ਸਾਲਾ ਸਾਬਕਾ ਭਾਰਤੀ ਕ੍ਰਿਕਟਰ ਕੁਝ ਇਸ਼ਤਿਹਾਰਾਂ ਰਾਹੀਂ ਇਸ ਐਪ ਨਾਲ ਜੁੜਿਆ ਹੋਇਆ ਹੈ। ਈਡੀ ਪੁੱਛ-ਪੜਤਾਲ ਦੌਰਾਨ ਇਸ ਐਪ ਨਾਲ ਉਸ ਦੇ ਸਬੰਧਾਂ ਨੂੰ ਸਮਝਣਾ ਚਾਹੁੰਦੀ ਹੈ। ਏਜੰਸੀ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਨਾਲ ਜੁੜੇ ਅਜਿਹੇ ਕਈ ਮਾਮਲਿਆਂ ਦੀ ਜਾਂਚ ਕਰ ਰਹੀ ਹੈ, ਜਿਨ੍ਹਾਂ ’ਤੇ ਕਈ ਲੋਕਾਂ ਅਤੇ ਨਿਵੇਸ਼ਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਜਾਂ ਭਾਰੀ ਟੈਕਸ ਚੋਰੀ ਦਾ ਦੋਸ਼ ਹੈ।
Advertisement
Advertisement