ਮੁੰਬਈ, 3 ਸਤੰਬਰ
ਮਹਾਨ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖ਼ਾਨ ਦਾ ਦੇਹਾਂਤ ਹੋ ਗਿਆ ਹੈ। ਉਹ 90 ਸਾਲਾਂ ਦੇ ਸਨ। ਪਿਛਲੇ ਮਹੀਨੇ ਉਨ੍ਹਾਂ ਨੂੰ ਕਰੋਨਾ ਹੋਇਆ ਸੀ। ਅਭਿਨੇਤਾ ਦੇ ਪਰਿਵਾਰਕ ਦੋਸਤ ਫੈਸਲ ਫਾਰੂਕੀ ਨੇ ਇਹ ਜਾਣਕਾਰੀ ਦਿੱਤੀ। 15 ਅਗਸਤ ਨੂੰ ਦਿਲੀਪ ਕੁਮਾਰ ਦੇ ਦੋ ਭਰਾਵਾਂ ਅਹਿਸਾਨ ਖ਼ਾਨ ਅਤੇ ਅਸਲਮ ਖ਼ਾਨ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਬਾਅਦ ਵਿੱਚ ਉਨ੍ਹਾਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਸੀ। ਅਸਲਮ ਖ਼ਾਨ (88) ਦੀ 21 ਅਗਸਤ ਨੂੰ ਮੌਤ ਹੋ ਗਈ। ਦੋਹਾਂ ਭਰਾਵਾਂ ਦਾ ਇਲਾਜ ਕਰ ਰਹੇ ਡਾਕਟਰ ਜਲੀਲ ਪਾਰਕਰ ਨੇ ਦੱਸਿਆ ਕਿ ਅਹਿਸਾਨ ਖਾਨ ਦੀ ਬੁੱਧਵਾਰ ਦੇਰ ਰਾਤ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ।