ਮਨਧੀਰ ਦਿਓਲ
ਨਵੀਂ ਦਿੱਲੀ, 5 ਦਸੰਬਰ
ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੰਜਾਬੀ ਗਾਇਕਾਂ, ਅਦਾਕਾਰਾਂ ਅਤੇ ਸਥਾਨਕ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਹਮਾਇਤ ਦੇਣ ਪੁੱਜੇ ਪੰਜਾਬੀ ਅਦਾਕਾਰ ਦਿਲਜੀਤ ਦੁਸਾਂਝ ਨੇ ਅੱਜ ਸਿੰਘੂ ਬਾਰਡਰ ’ਤੇ ਕਿਸਾਨਾਂ ਨੂੰ ਸੰਬੋਧਨ ਕੀਤਾ ਤੇ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ।