ਨਵੀਂ ਦਿੱਲੀ, 24 ਅਗਸਤ
ਸੁਪਰੀਮ ਕੋਰਟ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੀ ਮੈਡੀਕਲ ਹਾਲਤ ਦੀ ਜਾਂਚ ਲਈ ਸੀਬੀਆਈ ਨੂੰ ਨਿਰਦੇਸ਼ ਦਿੱਤਾ ਹੈ। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੇ ਸਿਹਤ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਅਪੀਲ ਕੀਤੀ ਹੈ। ਜਸਟਿਸ ਸੰਜੈ ਕਿਸ਼ਨ ਕੌਲ ਤੇ ਜਸਟਿਸ ਰਿਸ਼ੀਕੇਸ਼ ਰੌਇ ਨੇ ਸੱਜਣ ਕੁਮਾਰ ਦੀ ਅਪੀਲ ’ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਅਤੇ ਉਸ ਨੂੰ ਕਾਂਗਰਸ ਦੇ ਸਾਬਕਾ ਆਗੂ ਦੀ ਮੈਡੀਕਲ ਹਾਲਤ ਦੀ ਜਾਂਚ ਕਰਕੇ ਇੱਕ ਹਫ਼ਤੇ ਅੰਦਰ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ। ਸਾਬਕਾ ਕਾਂਗਰਸ ਆਗੂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਜਾਣਾ ਚਾਹੀਦਾ ਹੈ। ਮਾਮਲੇ ’ਤੇ ਅਗਲੀ ਸੁਣਵਾਈ ਛੇ ਸਤੰਬਰ ਨੂੰ ਹੋਵੇਗੀ। -ਪੀਟੀਆਈ