DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Guru Granth Sahib Act: ਜਾਗਤ ਜੋਤ ਐਕਟ ਬਾਰੇ ਜਤਾਏ ਇਤਰਾਜ਼ਾਂ ’ਤੇ ਚਰਚਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਬਾਰੇ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ

  • fb
  • twitter
  • whatsapp
  • whatsapp
Advertisement

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਸਬੰਧੀ ਸੁਝਾਵਾਂ ’ਤੇ ਵਿਚਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਇੱਥੇ ਹੋਈ। ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਤੇ ਕਮੇਟੀ ਮੈਂਬਰ ਗਿਆਨੀ ਰਘਬੀਰ ਸਿੰਘ ਨੇ ਕਿਹਾ, ‘‘ਇਸ ਮੁੱਦੇ ’ਤੇ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨਾਲ ਬੈਠਕ ਤੋਂ ਪਹਿਲਾਂ ਅਸੀਂ (ਸੱਤ ਮੈਂਬਰੀ) ਕਮੇਟੀ ਦੀ ਇਕ ਹੋਰ ਮੀਟਿੰਗ ਕਰਾਂਗੇ। ਅੱਜ ਦੀ ਬੈਠਕ ਵਿੱਚ ਅਕਾਲ ਤਖ਼ਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਕਟ ਬਾਰੇ ਜਤਾਏ ਸਾਰੇ ਇਤਰਾਜ਼ਾਂ ’ਤੇ ਵਿਸਥਾਰ ’ਚ ਵਿਚਾਰ ਚਰਚਾ ਹੋਈ। ਮੈਂ ਯਕੀਨ ਦਿਵਾਉਂਦਾ ਹਾਂ ਕਿ ਇਹ ਮਸਲੇ ਜਲਦੀ ਹੀ ਹੱਲ ਹੋ ਜਾਣਗੇ।’’

ਸਾਬਕਾ ਜਥੇਦਾਰ ਨੇ ਕਿਹਾ ਕਿ ਕਾਨੂੰਨ ਦੇ ਉਸ ਹਰੇਕ ਪਹਿਲੂ ਬਾਰੇ ਚਰਚਾ ਕੀਤੀ ਗਈ ਜਿਸ ਵੱਲ ਅਕਾਲ ਤਖ਼ਤ ਨੇ ਧਿਆਨ ਦਿਵਾਇਆ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਅਸੀਂ ਸਾਰੇ ਇੱਥੇ ਅਕਾਲ ਤਖ਼ਤ ਦੀ ਸਰਬਉੱਚਤਾ ਵਿੱਚ ਵਿਸ਼ਵਾਸ ਰੱਖਦੇ ਹਾਂ।’’ ਸੱਤ ਮੈਂਬਰੀ ਕਮੇਟੀ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜੱਜ ਜਸਪਾਲ ਸਿੰਘ ਅਤੇ ਗੁਰਬੀਰ ਸਿੰਘ, ਸੰਤ ਹਰਨਾਮ ਸਿੰਘ ਧੁੰਮਾ, ਸੰਤ ਸੇਵਾ ਸਿੰਘ, ਸਾਬਕਾ ਏ ਡੀ ਜੀ ਪੀ ਜਤਿੰਦਰ ਸਿੰਘ ਔਲਖ ਅਤੇ ਕਾਨੂੰਨ ਅਧਿਕਾਰੀ ਪ੍ਰੀਤ ਇੰਦਰਪਾਲ ਸਿੰਘ ਸ਼ਾਮਲ ਹਨ। ਹਾਲ ਹੀ ਵਿੱਚ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਸੀ। ਮੁੱਖ ਮੰਤਰੀ ਨੇ ਮੈਂਬਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਐਕਟ ਪਿਛਲੇ ਅਸਲ ਮਕਸਦ ਨੂੰ ਨਾ ਬਦਲਿਆ ਜਾਵੇ ਹਾਲਾਂਕਿ ਕਾਨੂੰਨ ਵਿਚਲੀਆਂ ਵਿਵਸਥਾਵਾਂ ’ਤੇ ਚਰਚਾ ਅਤੇ ਉਨ੍ਹਾਂ ਵਿੱਚ ਸੋਧ ਕੀਤੀ ਜਾ ਸਕਦੀ ਹੈ।

Advertisement

Advertisement
Advertisement
×