ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਅਪਰੇਸ਼ਨ ਸਿੰਧੂਰ’ ਤੇ ਪਹਿਲਗਾਮ ਹਮਲੇ ਬਾਰੇ ਸੰਸਦ ’ਚ ਚਰਚਾ ਅਗਲੇ ਹਫ਼ਤੇ

ਲੋਕ ਸਭਾ ’ਚ 28 ਜੁਲਾੲੀ ਅਤੇ ਅਗਲੇ ਦਿਨ ਰਾਜ ਸਭਾ ’ਚ ਹੋ ਸਕਦੀ ਹੈ 16-16 ਘੰਟੇ ਚਰਚਾ
Advertisement

ਸੰਸਦ ’ਚ ‘ਅਪਰੇਸ਼ਨ ਸਿੰਧੂਰ’ ਅਤੇ ਪਹਿਲਗਾਮ ਦਹਿਸ਼ਤੀ ਹਮਲੇ ਬਾਰੇ ਅਗਲੇ ਹਫ਼ਤੇ ਚਰਚਾ ਹੋ ਸਕਦੀ ਹੈ। ਲੋਕ ਸਭਾ ਅਤੇ ਰਾਜ ਸਭਾ ’ਚ 16-16 ਘੰਟੇ ਚਰਚਾ ਕਰਵਾਏ ਜਾਣ ਦੀ ਸੰਭਾਵਨਾ ਹੈ। ਸਰਕਾਰ ਨੇ ਲੋਕ ਸਭਾ ’ਚ ਬਿਜ਼ਨਸ ਐਡਵਾਈਜ਼ਰੀ ਕਮੇਟੀ (ਬੀਏਸੀ) ਦੀ ਅੱਜ ਹੋਈ ਮੀਟਿੰਗ ਦੌਰਾਨ 16 ਘੰਟੇ ਚਰਚਾ ਦੀ ਸਹਿਮਤੀ ਦਿੱਤੀ ਹੈ। ਇਸੇ ਤਰ੍ਹਾਂ ਦਾ ਫ਼ੈਸਲਾ ਰਾਜ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਸੂਤਰਾਂ ਨੇ ਕਿਹਾ ਕਿ ਜੇ ਸਦਨ ਦੀ ਕਾਰਵਾਈ ’ਚ ਕੋਈ ਅੜਿੱਕਾ ਨਾ ਪਿਆ ਤਾਂ ਲੋਕ ਸਭਾ ’ਚ 28 ਜੁਲਾਈ ਅਤੇ ਰਾਜ ਸਭਾ ’ਚ ਉਸ ਤੋਂ ਅਗਲੇ ਦਿਨ ਚਰਚਾ ਹੋ ਸਕਦੀ ਹੈ। ਸੂਤਰਾਂ ਨੇ ਕਿਹਾ ਕਿ ਸਰਕਾਰ ਨੇ ਵਿਰੋਧੀ ਧਿਰ ਵੱਲੋਂ ਪ੍ਰਧਾਨ ਮੰਤਰੀ ਦੇ ਜਵਾਬ ਦੀ ਮੰਗ ’ਤੇ ਕੋਈ ਭਰੋਸਾ ਨਹੀਂ ਦਿੱਤਾ ਹੈ ਪਰ ਇਸ ਆਧਾਰ ’ਤੇ ਸੰਸਦ ’ਚ ਅਗਲੇ ਹਫ਼ਤੇ ਚਰਚਾ ਦੀ ਤਜਵੀਜ਼ ਪੇਸ਼ ਕੀਤੀ ਹੈ ਕਿ ਮੋਦੀ ਉਦੋਂ ਤੱਕ ਆਪਣੇ ਚਾਰ ਦਿਨੀਂ ਵਿਦੇਸ਼ ਦੌਰੇ ਤੋਂ ਵਤਨ ਪਰਤ ਆਉਣਗੇ। ਭਾਜਪਾ ਦੇ ਇਕ ਆਗੂ ਨੇ ਕਿਹਾ ਕਿ ਮੋਦੀ ਚਰਚਾ ਦੌਰਾਨ ਸਦਨ ’ਚ ਜਵਾਬ ਦੇਣਗੇ ਜਾਂ ਨਹੀਂ, ਇਸ ਬਾਰੇ ਹਾਲੇ ਅੰਤਿਮ ਫ਼ੈਸਲਾ ਨਹੀਂ ਹੋਇਆ ਹੈ ਪਰ ਉਹ ਸਰਕਾਰ ਵੱਲੋਂ ਦਹਿਸ਼ਤੀ ਹਮਲੇ ਤੇ ਹੋਰ ਮੁੱਦਿਆਂ ’ਤੇ ਸਰਕਾਰ ਦਾ ਜ਼ੋਰਦਾਰ ਸੁਨੇਹਾ ਦੇ ਸਕਦੇ ਹਨ। ਬੀਏਸੀ ਦੀ ਮੀਟਿੰਗ ’ਚ ਹਿੱਸਾ ਲੈਣ ਵਾਲੇ ਕਾਂਗਰਸ ਦੇ ਰਾਜ ਸਭਾ ’ਚ ਉਪ ਨੇਤਾ ਪ੍ਰਮੋਦ ਤਿਵਾੜੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਚਰਚਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਦਨ ’ਚ ਮੌਜੂਦ ਰਹਿਣ ਦੀ ਮੰਗ ਕੀਤੀ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਇਸ ਦਾ ਭਰੋਸਾ ਦਿੱਤਾ ਗਿਆ ਹੈ। ਜਗਦੀਪ ਧਨਖੜ ਵੱਲੋਂ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਬੀਏਸੀ ਦੀ ਇਹ ਪਹਿਲੀ ਮੀਟਿੰਗ ਸੀ। ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਮੇਤ ਹੋਰ ਮੁੱਦਿਆਂ ’ਤੇ ਵੀ ਚਰਚਾ ਕਰਾਉਣ ਦੀ ਮੰਗ ਕੀਤੀ ਪਰ ਸਰਕਾਰ ਨੇ ਹਾਲੇ ਤੱਕ ਇਸ ਦਾ ਕੋਈ ਭਰੋਸਾ ਨਹੀਂ ਦਿੱਤਾ ਹੈ।

Advertisement
Advertisement