ਸੁਪਰੀਮ ਕੋਰਟ ਵੱਲੋਂ ਬਾਗ਼ੀ ਸ਼ਿਵ ਸੈਨਾ ਵਿਧਾਇਕਾਂ ਨੂੰ ਰਾਹਤ, 11 ਜੁਲਾਈ ਤੱਕ ਅਯੋਗਤਾ ਨੋਟਿਸ ’ਤੇ ਕਾਰਵਾਈ ਤੋਂ ਰੋਕਿਆ

ਡਿਪਟੀ ਸਪੀਕਰ ਤੋਂ ਪੰਜ ਦਿਨਾਂ ’ਚ ਜਵਾਬ ਮੰਗਿਆ; ਫਲੋਰ ਟੈਸਟ ਰੋਕਣ ਸਬੰਧੀ ਕੋਈ ਅੰਤਰਿਮ ਹੁਕਮ ਪਾਸ ਕਰਨ ਤੋਂ ਨਾਂਹ

ਸੁਪਰੀਮ ਕੋਰਟ ਵੱਲੋਂ ਬਾਗ਼ੀ ਸ਼ਿਵ ਸੈਨਾ ਵਿਧਾਇਕਾਂ ਨੂੰ ਰਾਹਤ, 11 ਜੁਲਾਈ ਤੱਕ ਅਯੋਗਤਾ ਨੋਟਿਸ ’ਤੇ ਕਾਰਵਾਈ ਤੋਂ ਰੋਕਿਆ

ਨਵੀਂ ਦਿੱਲੀ, 27 ਜੂਨ

ਸੁਪਰੀਮ ਕੋਰਟ ਨੇ ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕਾਂ ਨੂੰ ਰਾਹਤ ਦਿੰਦਿਆਂ ਮਹਾਰਾਸ਼ਟਰ ਦੇ ਡਿਪਟੀ ਸਪੀਕਰ ਵੱਲੋਂ ਉਨ੍ਹਾਂ ਖਿਲਾਫ਼ ਜਾਰੀ ਅਯੋਗਤਾ ਨੋਟਿਸਾਂ ’ਤੇ 11 ਜੁਲਾਈ ਤੱਕ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਨੋਟਿਸਾਂ ਦੀ ਕਾਨੂੰਨੀ ਵੈਧਤਾ ਨੂੰ ਚੁਣੌਤੀ ਦਿੰਦੀ ਪਟੀਸ਼ਨਾਂ ’ਤੇ ਡਿਪਟੀ ਸਪੀਕਰ ਤੋਂ ਪੰਜ ਦਿਨਾਂ ਅੰਦਰ ਜਵਾਬ ਮੰਗ ਲਿਆ ਹੈ। ਸੁਪਰੀਮ ਕੋਰਟ ਨੇ ਹਾਲਾਂਕਿ ਮਹਾਰਾਸ਼ਟਰ ਸਰਕਾਰ ਵੱਲੋਂ ਅਸੈਂਬਲੀ ਵਿੱਚ ਕਿਸੇ ਤਰ੍ਹਾਂ ਦਾ ਫਲੋਰ ਟੈਸਟ ਨਾ ਕਰਵਾਏ ਜਾਣ ਸਬੰਧੀ ਪਟੀਸ਼ਨ ’ਤੇ ਕੋਈ ਅੰਤਰਿਮ ਹੁਕਮ ਪਾਸ ਕਰਨ ਤੋਂ ਨਾਂਹ ਕਰ ਦਿੱਤੀ। ਸੁਪਰੀਮ ਕੋਰਟ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਕੁਝ ਵੀ ਗੈਰਕਾਨੂੰਨੀ ਹੋਣ ਦੀ ਸਥਿਤੀ ਵਿੱਚ ਉਹ ਉਸ ਤੱਕ ਪਹੁੰਚ ਕਰ ਸਕਦੇ ਹਨ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇ.ਬੀ.ਪਰਦੀਵਾਲਾ ਦੇ ਬੈਂਚ ਨੇ ਮਹਾਰਾਸ਼ਟਰ ਸਰਕਾਰ ਨੂੰ ਹਦਾਇਤ ਕੀਤੀ ਕਿ ਉਹ 39 ਬਾਗ਼ੀ ਸ਼ਿਵ ਸੈਨਾ ਵਿਧਾਇਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜ਼ਿੰਦਗੀ, ਆਜ਼ਾਦੀ ਤੇ ਸੰਪਤੀ ਦੀ ਸੁਰੱਖਿਆ ਯਕੀਨੀ ਬਣਾਏ। ਮਹਾਰਾਸ਼ਟਰ ਦੇ ਡਿਪਟੀ ਸਪੀਕਰ ਨੂੰ ਨੋੋਟਿਸ ਜਾਰੀ ਕਰਦਿਆਂ ਸਿਖਰਲੀ ਅਦਾਲਤ ਨੇ ਹਦਾਇਤ ਕੀਤੀ ਕਿ ਉਹ ਬਾਗ਼ੀ ਵਿਧਾਇਕਾਂ ਵੱਲੋਂ ਬੇਭਰੋਸਗੀ ਮਤੇ ਸਬੰਧੀ ਨੋਟਿਸ ਨੂੰ ਹਲਫ਼ਨਾਮੇ ਦੇ ਰੂਪ ਵਿੱਚ ਰਿਕਾਰਡ ’ਤੇ ਦਰਜ ਕਰੇ। ਕੇਸ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ।

ਸੁਪਰੀਮ ਕੋਰਟ ਨੇ ਹਾਲਾਂਕਿ ਬਾਗ਼ੀ ਵਿਧਾਇਕਾਂ ਨੂੰ ਸਵਾਲ ਕੀਤਾ ਕਿ ਉਹ ਪਹਿਲਾਂ ਬੰਬੇ ਹਾਈ ਕੋਰਟ ਕਿਉਂ ਨਹੀਂ ਗਏ। ਬਾਗ਼ੀ ਵਿਧਾਇਕਾਂ ਵੱਲੋਂ ਪੇਸ਼ ਸੀਨੀਅਰ ਵਕੀਲ ਐੱਨ.ਕੇ.ਕੌਲ ਨੇ ਵੈਕੇਸ਼ਨ ਬੈਂਚ ਨੂੰ ਦੱਸਿਆ ਕਿ ਊਧਵ ਠਾਕਰੇ ਦੀ ਅਗਵਾਈ ਵਾਲਾ ਖੇਮਾ ‘ਘੱਟਗਿਣਤੀ’ ਵਿੱਚ ਹੈ ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਕੌਲ ਨੇ ਦੱਸਿਆ ਕਿ ਬ਼ਾਗੀ ਵਿਧਾਇਕਾਂ ਲਈ ਬੰਬੇ ਵਿੱਚ ਮਾਹੌਲ ਸਾਜ਼ਗਾਰ ਨਾ ਹੋਣ ਕਰਕੇ ਹੀ ਸੁਪਰੀਮ ਕੋਰਟ ਦਾ ਰੁਖ਼ ਕੀਤਾ ਗਿਆ ਹੈ। ਸ਼ਿੰਦੇ ਖੇਮੇ ਦੇ ਵਿਧਾਇਕਾਂ ਨੇ ਵਕੀਲ ਰਾਹੀਂ ਕਿਹਾ ਕਿ ਠਾਕਰੇ ਸਰਕਾਰ ਘੱਟਗਿਣਤੀ ਵਿੱਚ ਹੈ ਤੇ ਡਿਪਟੀ ਸਪੀਕਰ ਨੇ ਅਯੋਗਤਾ ਨੋਟਿਸ ਜਾਰੀ ਕਰਨ ਵਿੱਚ ਬੇਵਜ੍ਹਾ ਕਾਹਲੀ ਕੀਤੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਵਿਰੋਧੀ ਧਿਰਾਂ ਵੱਲੋਂ ਬਿੱਲ ਦਾ ਖਰੜਾ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਕਰ...

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਰਾਜ ਸਭਾ ਚੇਅਰਮੈਨ ਵਜੋਂ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ, ਜੀਵਨੀ ਲਿਖਣ ...

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈ...

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਪੀਵੀ ਸਿੰਧੂ, ਲਕਸ਼ੈ ਸੇਨ ਸਿੰਗਲਜ਼ ਅਤੇ ਰੰਕੀ ਰੈੱਡੀ ਤੇ ਚਿਰਾਗ ਨੇ ਡਬਲਜ...

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਮਿਕਸਡ ਡਬਲਜ਼ ਦੇ ਫਾਈਨਲ ਵਿੱਚ ਸ਼ਰਤ ਤੇ ਅਕੁਲਾ ਦੀ ਜੋੜੀ ਨੇ ਕੀਤੀ ਜਿੱਤ ...