ਸਮਾਜਵਾਦੀ ਪਾਰਟੀ ਵੱਲੋਂ ਸਾਰੀਆਂ ਇਕਾਈਆਂ ਭੰਗ

ਸਮਾਜਵਾਦੀ ਪਾਰਟੀ ਵੱਲੋਂ ਸਾਰੀਆਂ ਇਕਾਈਆਂ ਭੰਗ

ਲਖਨਊ, 3 ਜੁਲਾਈ

ਉੱਤਰ ਪ੍ਰਦੇਸ਼ ਦੀਆਂ ਦੋ ਲੋਕ ਸਭਾ ਸੀਟਾਂ ’ਤੇ ਹੋਈ ਜ਼ਿਮਨੀ ਚੋਣ ’ਚ ਸਮਾਜਵਾਦੀ ਪਾਰਟੀ ਦੀ ਹੋਈ ਹਾਰ ਮਗਰੋਂ ਅਖਿਲੇਸ਼ ਯਾਦਵ ਨੇ ਪਾਰਟੀ ਦੀਆਂ ਨੌਜਵਾਨ ਤੇ ਮਹਿਲਾ ਵਿੰਗ ਸਮੇਤ ਕੌਮੀ, ਸੂਬਾਈ ਤੇ ਜ਼ਿਲ੍ਹਾ ਪੱਧਰੀ ਸਾਰੀਆਂ ਇਕਾਈਆਂ ਭੰਗ ਕਰ ਦਿੱਤੀਆਂ ਹਨ। ਹਾਲਾਂਕਿ ਪਾਰਟੀ ਨੇ ਇਕਾਈਆਂ ਭੰਗ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਪਾਰਟੀ ਨੇ ਦੱਸਿਆ ਕਿ ਸਮਾਜਵਾਦੀ ਪਾਰਟੀ ਦੇ ਯੂਪੀ ਪ੍ਰਧਾਨ ਨਰੇਸ਼ ਉੱਤਮ ਆਪਣੇ ਅਹੁਦੇ ’ਤੇ ਬਣੇ ਰਹਿਣਗੇ।

ਸਮਾਜਵਾਦੀ ਪਾਰਟੀ ਨੇ ਟਵਿੱਟਰ ’ਤੇ ਦੱਸਿਆ, ‘ਅਖਿਲੇਸ਼ ਯਾਦਵ ਨੇ ਨੌਜਵਾਨ ਤੇ ਮਹਿਲਾ ਵਿੰਗ ਸਮੇਤ ਪਾਰਟੀ ਦੀਆਂ ਸਾਰੀਆਂ ਕੌਮੀ, ਸੂਬਾਈ ਦੇ ਜ਼ਿਲ੍ਹਾ ਪੱਧਰੀ ਇਕਾਈਆਂ ਭੰਗ ਕਰ ਦਿੱਤੀਆਂ ਹਨ। ਉਨ੍ਹਾਂ ਕੌਮੀ, ਸੂਬਾਈ ਤੇ ਜ਼ਿਲ੍ਹਾ ਕਾਰਜਕਾਰਨੀਆਂ ਵੀ ਭੰਗ ਕਰ ਦਿੱਤੀਆਂ ਹਨ।’ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਕਰ ਰਹੀ ਹੈ ਅਤੇ ਆਪਣਾ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਵੱਲ ਧਿਆਨ ਦੇ ਰਹੀ ਹੈ ਤਾਂ ਜੋ ਭਾਜਪਾ ਖ਼ਿਲਾਫ਼ ਪੂਰੀ ਤਾਕਤ ਨਾਲ ਲੜਿਆ ਜਾ ਸਕੇ। ਦੂਜੇ ਪਾਸੇ ਭਾਜਪਾ ਨੇ ਕਿਹਾ ਕਿ ਇਹ ਸਪਾ ਦਾ ਅੰਦਰੂਨੀ ਮਸਲਾ ਹੈ। ਉਨ੍ਹਾਂ ਕਿਹਾ ਕਿ ਯਾਦਵ ਖੁਦ ਇਸ ਦੀ (ਚੋਣਾਂ ’ਚ ਹਾਰ ਦੀ) ਜ਼ਿੰਮੇਵਾਰੀ ਕਿਉਂ ਨਹੀਂ ਲੈਂਦੇ। ਭਾਜਪਾ ਦੇ ਬੁਲਾਰੇ ਰਮੇਸ਼ ਤ੍ਰਿਪਾਠੀ ਨੇ ਕਿਹਾ, ‘ਪਾਰਟੀ ਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਅਖਿਲੇਸ਼ ਯਾਦਵ ਦੀ ਅਗਵਾਈ ਹੇਠ ਚੋਣਾਂ ਕਿਵੇਂ ਹਾਰ ਗਏ। ਸ੍ਰੀ ਯਾਦਵ ਖੁਦ ਇਨ੍ਹਾਂ ਹਾਰਾਂ ਦੀ ਜ਼ਿੰਮੇਵਾਰੀ ਕਿਉਂ ਨਹੀਂ ਲੈਂਦੇ।’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All