ਨਵੀਂ ਦਿੱਲੀ, 26 ਅਗਸਤ
ਸੁਪਰੀਮ ਕੋਰਟ ਨੇ ਮੁਅੱਤਲ ਆਈਪੀਐੱਸ ਅਧਿਕਾਰੀ ਦੀ ਗ੍ਰਿਫਤਾਰੀ ’ਤੇ ਰੋਕ ਲਾਉਂਦਿਆਂ ਕਿਹਾ ਕਿ ਸਰਕਾਰ ਬਦਲਣ ’ਤੇ ਦੇਸ਼ਧ੍ਰੋਹ ਦੇ ਕੇਸ ਦਾਇਰ ਕਰਨਾ ਪ੍ਰੇਸ਼ਾਨ ਕਰਨ ਵਾਲਾ ਰੁਝਾਨ ਹੈ। ਛੱਤੀਸਗੜ੍ਹ ਸਰਕਾਰ ਨੇ ਅਧਿਕਾਰੀ ਵਿਰੁੱਧ ਦੇਸ਼ਧ੍ਰੋਹ ਅਤੇ ਆਮਦਨੀ ਤੋਂ ਵੱਧ ਜਾਇਦਾਦ ਦੇ ਦੋ ਅਪਰਾਧਿਕ ਮਾਮਲੇ ਦਰਜ ਕੀਤੇ ਸਨ। ਚੀਫ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਰਾਜ ਪੁਲੀਸ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੇ ਮੁਅੱਤਲ ਸੀਨੀਅਰ ਆਈਪੀਐੱਸ ਅਧਿਕਾਰੀ ਗੁਰਜਿੰਦਰ ਪਾਲ ਨੂੰ ਇਨ੍ਹਾਂ ਮਾਮਲਿਆਂ ਵਿੱਚ ਗ੍ਰਿਫਤਾਰ ਨਾ ਕਰੇ।