DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

DK Shivakumar ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸੂਬਾ ਕਾਂਗਰਸ ਪ੍ਰਧਾਨ ਡੀ ਕੇ ਸ਼ਿਵਕੁਮਾਰ ਨੇ ਬੁੱਧਵਾਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਇੱਥੇ ਲੋਕ ਭਵਨ ਵਿਖੇ ਰਾਜਪਾਲ ਥਾਵਰਚੰਦ ਗਹਿਲੋਤ ਵੱਲੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ। ਡੀ ਕੇ ਸ਼ਿਵਕੁਮਾਰ ਨੇ ਹੱਥ...

  • fb
  • twitter
  • whatsapp
  • whatsapp
featured-img featured-img
Karnataka Chief Minister-designate DK Shivakumar during his swearing-in ceremony at Lok Bhavan in Bengaluru on Wednesday. Photo: ANI
Advertisement

ਸੂਬਾ ਕਾਂਗਰਸ ਪ੍ਰਧਾਨ ਡੀ ਕੇ ਸ਼ਿਵਕੁਮਾਰ ਨੇ ਬੁੱਧਵਾਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਇੱਥੇ ਲੋਕ ਭਵਨ ਵਿਖੇ ਰਾਜਪਾਲ ਥਾਵਰਚੰਦ ਗਹਿਲੋਤ ਵੱਲੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ।

ਡੀ ਕੇ ਸ਼ਿਵਕੁਮਾਰ ਨੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਫੜ ਕੇ ਆਪਣੇ ਸਤਿਕਾਰਯੋਗ ਸੰਤ "ਗੰਗਾਧਰ ਅੱਜਾ" ਦੇ ਨਾਮ 'ਤੇ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਹੀ ਇੱਕ ਉਪ-ਮੁੱਖ ਮੰਤਰੀ (ਡਿਪਟੀ ਸੀ.ਐੱਮ.) ਸਮੇਤ 13 ਹੋਰ ਮੰਤਰੀਆਂ ਨੇ ਵੀ ਆਪਣੇ ਅਹੁਦੇ ਦੀ ਸਹੁੰ ਚੁੱਕੀ।

Advertisement

64 ਸਾਲਾ ਵੋਕਾਲੀਗਾ (Vokkaliga) ਭਾਈਚਾਰੇ ਦੇ ਮਜ਼ਬੂਤ ਆਗੂ ਸ਼ਿਵਕੁਮਾਰ ਨੂੰ 28 ਮਈ ਨੂੰ ਸਿੱਧਾਰਮਈਆ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ, 30 ਮਈ ਨੂੰ ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ।

Advertisement

ਸ਼ਿਵਕੁਮਾਰ ਪਹਿਲਾਂ ਸਿੱਧਾਰਮਈਆ ਦੀ ਅਗਵਾਈ ਹੇਠ ਡਿਪਟੀ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਸਨ।

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਏ ਆਈ ਸੀ ਸੀ (AICC) ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਮੁੱਖ ਮੰਤਰੀ ਸਿੱਧਾਰਮਈਆ, ਏ ਆਈ ਸੀ ਸੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਅਤੇ ਰਣਦੀਪ ਸਿੰਘ ਸੁਰਜੇਵਾਲਾ, ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀ, ਕਾਂਗਰਸ ਦੇ ਕਈ ਚੋਟੀ ਦੇ ਆਗੂ, ਪਤਵੰਤੇ ਸੱਜਣ ਅਤੇ ਸੱਦੇ ਗਏ ਮਹਿਮਾਨ ਇਸ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਸਨ।

ਇਸ ਤੋਂ ਇਲਾਵਾ ਵੱਖ-ਵੱਖ ਮੱਠਾਂ ਦੇ ਮੁਖੀਆਂ ਸਮੇਤ ਸਾਰੇ ਪ੍ਰਮੁੱਖ ਭਾਈਚਾਰਿਆਂ ਦੇ ਧਾਰਮਿਕ ਆਗੂ ਵੀ ਮੌਜੂਦ ਸਨ। ਕਾਂਗਰਸ ਦੇ ਸੀਨੀਅਰ ਆਗੂ ਜੀ ਪਰਮੇਸ਼ਵਰ ਨੇ ਡੀ ਕੇ ਸ਼ਿਵਕੁਮਾਰ ਦੀ ਕੈਬਨਿਟ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਪਰਮੇਸ਼ਵਰ ਨੂੰ ਡਿਪਟੀ ਸੀ ਐੱਮ ਵਜੋਂ ਨਾਮਜ਼ਦ ਕੀਤਾ ਜਾਣਾ ਤੈਅ ਹੈ।

Advertisement
×