DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Karnataka: DK Shivakumar ਨੇ ਰਾਜਪਾਲ ਨਾਲ ਕੀਤੀ ਮੁਲਾਕਾਤ; ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

ਸ਼ਿਵਕੁਮਾਰ ਨੂੰ ਚੁਣਿਆ ਗਿਆ ਹੈ ਵਿਧਾਇਕ ਦਲ ਦਾ ਆਗੂ

  • fb
  • twitter
  • whatsapp
  • whatsapp
featured-img featured-img
File photo : PTI
Advertisement

ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ (CLP) ਦੇ ਨਵੇਂ ਚੁਣੇ ਗਏ ਆਗੂ, ਡੀ ਕੇ ਸ਼ਿਵਕੁਮਾਰ ਨੇ ਸ਼ਨਿੱਚਰਵਾਰ ਨੂੰ ਇੱਥੇ ਲੋਕ ਭਵਨ ਵਿਖੇ ਰਾਜਪਾਲ ਥਾਵਰਚੰਦ ਗਹਿਲੋਤ ਨਾਲ ਮੁਲਾਕਾਤ ਕੀਤੀ ਅਤੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ, ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।

ਸ਼ਿਵਕੁਮਾਰ ਦੇ ਨਾਲ ਸਾਬਕਾ ਮੁੱਖ ਮੰਤਰੀ ਸਿੱਧਾਰਮਈਆ ਅਤੇ ਸੂਬੇ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।

Advertisement

ਦਰਅਸਲ ਕਰਨਾਟਕ ਕਾਂਗਰਸ ਦੇ ਸੂਬਾ ਪ੍ਰਧਾਨ ਡੀ ਕੇ ਸ਼ਿਵਕੁਮਾਰ ਨੂੰ ਅੱਜ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ, ਜਿਸ ਨਾਲ ਉਨ੍ਹਾਂ ਦੇ ਸੂਬੇ ਦੇ ਅਗਲੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਦਾ ਰਸਤਾ ਸਾਫ਼ ਹੋ ਗਿਆ ਹੈ, ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

Advertisement

ਇੱਕ ਅਹਿਮ ਮੀਟਿੰਗ ਵਿੱਚ ਸੀਨੀਅਰ ਲੀਡਰ ਅਤੇ ਸਾਬਕਾ ਮੁੱਖ ਮੰਤਰੀ ਸਿੱਧਾਰਮਈਆ ਨੇ ਵਿਧਾਇਕ ਦਲ ਦੇ ਅਗਲੇ ਆਗੂ ਵਜੋਂ ਡੀ ਕੇ ਸ਼ਿਵਕੁਮਾਰ ਦੇ ਨਾਂ ਦੀ ਪੇਸ਼ਕਸ਼ ਕੀਤੀ। ਇਸ ਖ਼ਾਸ ਬੈਠਕ ਦੀ ਸਾਰੀ ਦੇਖਰੇਖ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਅਤੇ ਰਣਦੀਪ ਸਿੰਘ ਸੂਰਜੇਵਾਲਾ ਵੱਲੋਂ ਕੀਤੀ ਗਈ।

ਹਾਲਾਂਕਿ, ਨਵਾਂ ਆਗੂ ਚੁਣਨ ਲਈ ਹੋਈ ਸੀ ਐੱਲ ਪੀ (CLP) ਦੀ ਬੈਠਕ ਵਿੱਚ ਇੱਕ ਵਕਫ਼ਾ ਲਿਆ ਗਿਆ। ਸੂਤਰਾਂ ਅਨੁਸਾਰ ਸਿੱਧਾਰਮਈਆ, ਵੇਣੂਗੋਪਾਲ ਅਤੇ ਸੂਰਜੇਵਾਲਾ ਸਮੇਤ ਚੋਟੀ ਦੇ ਆਗੂ ਇੱਕ ਵੱਖਰੇ ਕਮਰੇ ਵਿੱਚ ਗੁਪਤ ਮੀਟਿੰਗ ਲਈ ਚਲੇ ਗਏ।

ਸ਼ਿਵਕੁਮਾਰ ਦਾ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 3 ਜੂਨ ਨੂੰ ਇੱਥੋਂ ਦੇ ਲੋਕ ਭਵਨ ਦੇ ਗਲਾਸ ਹਾਊਸ ਵਿੱਚ ਹੋਵੇਗਾ।

ਸ਼ਿਵਕੁਮਾਰ ਨੇ ਸਿੱਧਾਰਮਈਆ ਸਰਕਾਰ ਵਿੱਚ ਉਪ-ਮੁੱਖ ਮੰਤਰੀ ਵਜੋਂ ਸੇਵਾ ਨਿਭਾਈ ਸੀ।

ਸਿੱਧਾਰਮਈਆ ਨੇ ਵੀਰਵਾਰ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਰਾਜਪਾਲ ਥਾਵਰਚੰਦ ਗਹਿਲੋਤ ਨੇ ਅਗਲੇ ਦਿਨ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਤੇ ਮੰਤਰੀ ਪਰਿਸ਼ਦ ਨੂੰ ਭੰਗ ਕਰ ਦਿੱਤਾ।

Advertisement
×