ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਅੱਜ ਦੱਸਿਆ ਕਿ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਘਰ ਵਿੱਚ ਹੀ ਇਕਾਂਤਵਾਸ ਰਹਿਣ ਦੀ ਸਲਾਹ ਦਿੱਤੀ ਹੈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਆਜ਼ਾਦ ਨੇ ਇਸ ਸਬੰਧੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ’ਤੇ ਦਿੱਤੀ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉਨ੍ਹਾਂ ਦੇ ਪਾਰਟੀ ਸਾਥੀਆਂ ਸਮੇਤ ਹੋਰ ਕਈ ਲੋਕਾਂ ਨੇ ਗ਼ੁਲਾਮ ਨਬੀ ਆਜ਼ਾਦ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। -ਪੀਟੀਆਈ