ਸਮ੍ਰਿਤੀ ਇਰਾਨੀ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਨਾ ਕੀਤੀਆਂ ਜਾਣ: ਰਾਹੁਲ
ਨਵੀਂ ਦਿੱਲੀ, 12 ਜੁਲਾਈ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਜਾਂ ਕਿਸੇ ਹੋਰ ਆਗੂ ਖ਼ਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਇਹ ਅਪੀਲ ਉਸ ਵੇਲੇ ਕੀਤੀ...
ਨਵੀਂ ਦਿੱਲੀ, 12 ਜੁਲਾਈ
ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਜਾਂ ਕਿਸੇ ਹੋਰ ਆਗੂ ਖ਼ਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਇਹ ਅਪੀਲ ਉਸ ਵੇਲੇ ਕੀਤੀ ਹੈ ਜਦੋਂ ਇਰਾਨੀ ਨੂੰ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕਈ ਤਰ੍ਹਾਂ ਦੀਆਂ ਟਿੱਪਣੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਹੁਲ ਗਾਂਧੀ ਨੇ ‘ਐਕਸ’ ’ਤੇ ਪੋਸਟ ਕਿਹਾ, ‘‘ਜ਼ਿੰਦਗੀ ਵਿੱਚ ਜਿੱਤ ਅਤੇ ਹਾਰ ਚੱਲਦੀ ਰਹਿੰਦੀ ਹੈ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸਮ੍ਰਿਤੀ ਇਰਾਨੀ ਜਾਂ ਕਿਸੇ ਹੋਰ ਆਗੂ ਲਈ ਅਪਮਾਨਜਨਕ ਭਾਸ਼ਾ ਦੀ ਵਰਤੋਂ ਅਤੇ ਮਾੜਾ ਵਿਹਾਰ ਕਰਨ ਤੋਂ ਗੁਰੇਜ਼ ਕਰਨ।’’ -ਪੀਟੀਆਈ
ਰਾਹੁਲ ਤੇ ਕਮਲਾ ਹੈਰਿਸ ਵੱਲੋਂ ਗੱਲਬਾਤ
ਨਵੀਂ ਦਿੱਲੀ: ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਬੀਤੇ ਦਿਨ ਫੋਨ ’ਤੇ ਗੱਲਬਾਤ ਕੀਤੀ। ਇਸ ਗੱਲਬਾਤ ਦੇ ਵੇਰਵਿਆਂ ਬਾਰੇ ਹਾਲੇ ਪਤਾ ਨਹੀਂ ਲੱਗਿਆ ਹਾਲਾਂਕਿ ਦੋਹਾਂ ਆਗੂਆਂ ਵਿਚਾਲੇ ਇਹ ਗੱਲਬਾਤ ਅਮਰੀਕਾ ’ਚ ਰਾਸ਼ਟਰਪਤੀ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋਈ ਹੈ। -ਪੀਟੀਆਈ

