‘ਕੀ ਕੇਂਦਰ ਅਮਰੀਕਾ ਵਾਂਗ ਸਰਹੱਦੀ ਕੰਧ ਬਣਾਉਣਾ ਚਾਹੁੰਦੈ?’
ਗੈਰ-ਕਾਨੂੰਨੀ ਪਰਵਾਸੀਆਂ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਕੀਤੀ ਸਖ਼ਤ ਟਿੱਪਣੀ
Advertisement
ਸੁਪਰੀਮ ਕੋਰਟ ਨੇ ਅੱਜ ਕੇਂਦਰ ਤੋਂ ਪੁੱਛਿਆ ਕਿ ਕੀ ਉਹ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਰੋਕਣ ਲਈ ਅਮਰੀਕਾ ਵਾਂਗ ਸਰਹੱਦੀ ਕੰਧ ਬਣਾਉਣਾ ਚਾਹੁੰਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਬੰਗਾਲੀ ਅਤੇ ਪੰਜਾਬੀ ਬੋਲਣ ਵਾਲੇ ਭਾਰਤੀਆਂ ਦੀ ਗੁਆਂਢੀ ਦੇਸ਼ਾਂ ਨਾਲ ਸਾਂਝੀ ‘ਸੱਭਿਆਚਾਰਕ ਅਤੇ ਭਾਸ਼ਾਈ ਵਿਰਾਸਤ’ ਹੈ। ਇਹ ਇੱਕੋ ਭਾਸ਼ਾ ਬੋਲਦੇ ਹਨ ਪਰ ਸਰਹੱਦਾਂ ਰਾਹੀਂ ਵੰਡੇ ਹੋਏ ਹਨ। ਜਸਟਿਸ ਸੂਰਿਆ ਕਾਂਤ, ਜਸਟਿਸ ਜੌਇਮਲਿਆ ਬਾਗਚੀ ਅਤੇ ਜਸਟਿਸ ਵਿਪੁਲ ਐੱਮ ਪੰਚੋਲੀ ਦੇ ਬੈਂਚ ਨੇ ਕੇਂਦਰ ਨੂੰ ਗ਼ੈਰ-ਕਾਨੂੰਨੀ ਪਰਵਾਸੀਆਂ, ਖਾਸ ਤੌਰ ’ਤੇ ਬੰਗਲਾਦੇਸ਼ੀਆਂ ਨੂੰ ਵਾਪਸ ਭੇਜਣ ਲਈ ਸਰਕਾਰਾਂ ਵੱਲੋਂ ਅਪਣਾਈ ਗਈ ਮਿਆਰੀ ਸੰਚਾਲਨ ਪ੍ਰਕਿਰਿਆ ਬਾਰੇ ਵੀ ਪੁੱਛਿਆ। ਅਦਾਲਤ ਨੇ ਗੁਜਰਾਤ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਧਿਰ ਬਣਾਇਆ ਹੈ।
Advertisement
Advertisement