ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਵਿੱਚ ਸ਼ੱਕ ਪੈਦਾ ਕੀਤਾ ਜਾ ਰਿਹੈ: ਮੋਦੀ

ਵਾਰਾਣਸੀ, 30 ਨਵੰਬਰ

ਖੇਤੀ ਕਾਨੂੰਨਾਂ ਬਾਰੇ ਮੁਲਕ ਵਿੱਚ ਥਾਂ ਥਾਂ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰਿਆਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਾਮਲੇ ’ਤੇ ਵਿਰੋਧੀ ਧਿਰਾਂ ’ਤੇ ਹਮਲਾ ਬੋਲਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਇਕ ਵੱਖਰਾ ‘ਰੁਝਾਨ’ ਦੇਖਣ ਨੂੰ ਮਿਲ ਰਿਹਾ ਹੈ, ਜਿਸ ਤਹਿਤ ਸਰਕਾਰ ਦੇ ਫੈਸਲੇ ਬਾਰੇ ਸ਼ੱਕ ਪੈਦਾ ਕੀਤਾ ਜਾ ਰਿਹਾ ਹੈ। ਉਹ ਆਪਣੇ ਸੰਸਦੀ ਚੋਣ ਹਲਕੇ ਦੇ ਖਜੂਰੀ ਪਿੰਡ ਵਿੱਚ ਸਿਕਸ ਲੇਨ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ, ‘‘ਸਰਕਾਰਾਂ ਜਦੋਂ ਨੀਤੀਆਂ ਬਣਾਉਂਦੀਆਂ ਹਨ ਤਾਂ ਉਨ੍ਹਾਂ ਨੂੰ ਸਮਰਥਨ ਵੀ ਮਿਲਦਾ ਹੈ ਤੇ ਕੁਝ ਸਵਾਲ ਖੜ੍ਹੇ ਹੋਣਾ ਵੀ ਸੁਭਾਵਿਕ ਹੈ। ਇਹ ਲੋਕਤੰਤਰ ਦਾ ਹਿੱਸਾ ਹੈ ਅਤੇ ਭਾਰਤ ਵਿੱਚ ਇਹੀ ਜੀਵਨ ਪਰੰਪਰਾ ਹੈ, ਪਰ ਬੀਤੇ ਕੁਝ ਸਮੇਂ ਤੋਂ ਵੱਖਰਾ ਰੁਝਾਨ ਮੁਲਕ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੋਈ ਫੈਸਲਾ ਪਸੰਦ ਨਾ ਹੋਣ ’ਤੇ ਉਸ ਦਾ ਵਿਰੋਧ ਕੀਤਾ ਜਾਂਦਾ ਸੀ ਪਰ ਹੁਣ ਵਿਰੋਧ ਦਾ ਆਧਾਰ ਫੈਸਲਾ ਨਹੀਂ ਸਗੋਂ ਲੋਕਾਂ ਵਿੱਚ ਸ਼ੱਕ ਪੈਦਾ ਕਰਕੇ ਉਸ ਨੂੰ ਆਧਾਰ ਬਣਾਇਆ ਜਾ ਰਿਹਾ ਹੈ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All