ਨਵੀਂ ਦਿੱਲੀ, 2 ਜੂਨ
ਜੰਮੂ ਤੇ ਕਸ਼ਮੀਰ ਬਾਰੇ ਸ਼ੁੱਕਰਵਾਰ ਨੂੰ ਹੋਣ ਵਾਲੀ ਅਹਿਮ ਮੀਟਿੰਗ ਤੋਂ ਪਹਿਲਾਂ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ‘ਰਾਅ’ ਮੁਖੀ ਸਾਮੰਤ ਗੋਇਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਅਧਿਕਾਰਤ ਸੂਤਰਾਂ ਮੁਤਾਬਕ ਗ੍ਰਹਿ ਮੰਤਰੀ ਦੇ ਉੱਤਰੀ ਬਲਾਕ ਸਥਿਤ ਦਫ਼ਤਰ ਵਿੱਚ ਅੱਜ ਦੁਪਹਿਰ ਵੇਲੇ ਹੋਈ ਮੀਟਿੰਗ ਦੌਰਾਨ ਵਾਦੀ ਵਿੱਚ ਟਾਰਗੈੱਟ ਕਿਲਿੰਗ ਦੀਆਂ ਘਟਨਾਵਾਂ ਦੇ ਹਵਾਲੇ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸੁਰੱਖਿਆ ਹਾਲਾਤ ’ਤੇ ਚਰਚਾ ਕੀਤੀ ਗਈ। ਸ਼ਾਹ ਭਲਕੇ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤ ’ਤੇ ਚਰਚਾ ਕਰਨਗੇ। ਮੀਟਿੰਗ ਵਿੱਚ ਡੋਵਾਲ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਕੇਂਦਰ ਸਰਕਾਰ ਤੇ ਯੂਟੀ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। -ਪੀਟੀਆਈ