ਨਵੀਂ ਦਿੱਲੀ: ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤਾਜਿਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ’ਚ ਸ਼ੰਘਾਈ ਕਾਰਪੋਰੇਸ਼ਨ ਦੀ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਦੌਰਾਨ ਤਾਜਿਕਿਸਤਾਨ ਸਥਿਤ ਭਾਰਤੀ ਸਫਾਰਤਖਾਨੇ ਨੇ ਡੋਵਾਲ ਦੀ ਆਪਣੇ ਪਾਕਿਸਤਾਨੀ ਹਮਰੁਤਬਾ ਮੋਈਦ ਯੂਸੁਫ ਨਾਲ ਮੀਟਿੰਗ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਕੀਤਾ ਹੈ, ਹਾਲਾਂਕਿ ਡੋਵਾਲ ਆਪਣੇ ਅਫਗਾਨ ਹਮਰੁਤਬਾ ਹਮਦੁੱਲਾਹ ਮੋਹਬਿ ਨਾਲ ਗੱਲਬਾਤ ਕਰ ਸਕਦੇ ਹਨ। ਦੋ ਰੋਜ਼ਾ ਮੀਟਿੰਗ ਵਿੱਚ ਜਥੇਬੰਦੀ ’ਚ ਸ਼ਾਮਲ ਮੁਲਕਾਂ ਦੇ ਕੌਮੀ ਸੁਰੱਖਿਆ ਸਲਾਹਕਾਰ ਸ਼ਿਰਕਤ ਕਰ ਰਹੇ ਹਨ। -ਏਜੰਸੀ