ਨਵੀਂ ਦਿੱਲੀ, 2 ਦਸੰਬਰ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਿਹਤ ਠੀਕ ਨਾ ਹੋਣ ਕਾਰਨ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਰਾਜ ਸਭਾ ਵਿੱਚੋਂ ਗੈਰਹਾਜ਼ਰ ਰਹਿਣਗੇ। ਇਹ ਜਾਣਕਾਰੀ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਵੱਲੋਂ ਭੇਜਿਆ ਪੱਤਰ ਪ੍ਰਾਪਤ ਹੋਇਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਸਿਹਤ ਠੀਕ ਨਾ ਹੋਣ ਕਾਰਨ ਉਹ ਰਾਜ ਸਭਾ ਦੇ ਮੌਜੂਦਾ 255ਵੇਂ ਸੈਸ਼ਨ ਵਿੱਚ ਸ਼ਾਮਲ ਨਹੀਂ ਹੋਣਗੇ। ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋਇਆ ਸੀ ਜੋ ਕਿ 23 ਦਸੰਬਰ ਤੱਕ ਚਲੇਗਾ। -ਏਜੰਸੀ