ਜੈਪੁਰ: ਦਿਮਾਗ਼ੀ ਰੋਗਾਂ ਦੇ ਮਾਹਿਰ ਅਤੇ ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਤ ਡਾ. ਅਸ਼ੋਕ ਪਨਗੜੀਆ ਦਾ ਅੱਜ ਇੱਥੇ ਕਰੋਨਾ ਸਬੰਧੀ ਸਮੱਸਿਆਵਾਂ ਕਾਰਨ ਦੇਹਾਂਤ ਹੋ ਗਿਆ। ਉਹ 71 ਸਾਲ ਦੇ ਸਨ। ਡਾ. ਪਨਗੜੀਆ ਨਿੱਜੀ ਹਸਪਤਾਲ ਵਿੱਚ ਪਿਛਲੇ ਕਈ ਦਿਨਾਂ ਤੋਂ ਵੈਂਟੀਲੇਟਰ ’ਤੇ ਸਨ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਦੋ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਕਾਫ਼ੀ ਵਿਗੜ ਚੁੱਕੀ ਸੀ ਅਤੇ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਨਗੜੀਆ ਦੇ ਦੇਹਾਂਤ ਕਾਰਨ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿੱਜੀ ਤੌਰ ’ਤੇ ਬਹੁਤ ਵੱਡਾ ਘਾਟਾ ਪਿਆ ਹੈ। ਊਰਜਾ ਮੰਤਰੀ ਬੀਡੀ ਕੱਲਾ, ਭਾਜਪਾ ਦੇ ਸੂਬਾ ਪ੍ਰਧਾਨ ਸਤੀਸ਼ ਪੂਨੀਆ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਆਗੂਆਂ ਨੇ ਵੀ ਉਨ੍ਹਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। -ਪੀਟੀਆਈ