ਨਵੀਂ ਦਿੱਲੀ, 24 ਜੁਲਾਈ
ਨਵ-ਨਿਯੁਕਤ ਰਾਸ਼ਟਰਪਤੀ ਦਰੋਪਦੀ ਮੁਰਮੂ ਸੋਮਵਾਰ ਨੂੰ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇ ਲਈ ਸਹੁੰ ਚੁੱਕਣਗੇ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਮਾਰੋਹ ਸੋਮਵਾਰ ਨੂੰ ਸਵੇਰੇ 10.15 ਵਜੇ ਸੰਸਦ ਦੇ ਸੈਂਟਰਲ ਹਾਲ ਵਿੱਚ ਹੋਵੇਗਾ, ਜਿੱਥੇ ਚੀਫ਼ ਜਸਟਿਸ ਐੱਨਵੀ ਰਾਮੰਨਾ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਰਾਸ਼ਟਰਪਤੀ ਦਾ ਭਾਸ਼ਣ ਹੋਵੇਗਾ।