ਡੀਆਰਡੀਓ ਵੱਲੋਂ ਤਿਆਰ ਕਰੋਨਾ ਰੋਕੂ ਦਵਾਈ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ

ਡੀਆਰਡੀਓ ਵੱਲੋਂ ਤਿਆਰ ਕਰੋਨਾ ਰੋਕੂ ਦਵਾਈ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ

ਨਵੀਂ ਦਿੱਲੀ, 8 ਮਈ

ਮੁੱਖ ਅੰਸ਼

  • ਪਾਊਡਰ ਦੇ ਰੂਪ ’ਚ ਤਿਆਰ ਕੀਤੀ ਗਈ ਹੈ ਦਵਾਈ
  • ਕਰੋਨਾ ਦੇ ਗੰਭੀਰ ਮਰੀਜ਼ਾਂ ’ਤੇ ਦਿਖਾਈ ਦਿੱਤਾ ਦਵਾਈ ਦਾ ਚੰਗਾ ਪ੍ਰਭਾਵ

ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ ਨੇ ਡੀਆਰਡੀਓ ਵੱਲੋਂ ਤਿਆਰ ਕਰੋਨਾ ਰੋਕੂ ਦਵਾਈ ਦੀ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਹੈ। ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਰੱਖਿਆ ਮੰਤਰਾਲੇ ਨੇ ਕਿਹਾ ਕਿ ਇਹ ਦਵਾਈ ਪਾਊਡਰ ਦੇ ਰੂਪ ਵਿਚ ਹੈ ਅਤੇ ਇਸ ਨੂੰ ਪਾਣੀ ਵਿਚ ਘੋਲ ਕੇ ਪੀਤਾ ਜਾ ਸਕੇਗਾ। ਡੀਆਰਡੀਓ ਦੀ ਹੈਦਰਾਬਾਦ ਸਥਿਤ ਲੈਬਾਰਟਰੀ ਨਿਊਕਲੀਅਰ ਮੈਡੀਸਿਨ ਤੇ ਸਹਾਇਕ ਵਿਗਿਆਨ (ਆਈਐੱਨਐੱਮਏਐੱਸ) ਨੇ ਡਾ. ਰੈੱਡੀ ਦੀ ਲੈਬਾਰਟਰੀ ਨਾਲ ਮਿਲ ਕੇ ਦਵਾਈ 2-ਡੀਓਕਸੀ-ਡੀ-ਗਲੂਕੋਜ਼ (2-ਡੀਜੀ) ਤਿਆਰ ਕੀਤੀ ਹੈ।

ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਦੱਸਿਆ ਕਿ 2-ਡੀਜੀ ਦਵਾਈ ਦੇ ਕਲੀਨਿਕਲ ਅਜ਼ਮਾਇਸ਼ ਦੇ ਨਤੀਜਿਆਂ ਤੋਂ ਬਾਅਦ ਪਤਾ ਲੱਗਿਆ ਹੈ ਕਿ ਇਹ ਦਵਾਈ ਹਸਪਤਾਲ ਵਿਚ ਦਾਖਲ ਮਰੀਜ਼ਾਂ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਕਰਦੀ ਹੈ ਅਤੇ ਉਨ੍ਹਾਂ ਦੀ ਵਧੇਰੇ ਆਕਸੀਜਨ ’ਤੇ ਨਿਰਭਰਤਾ ਘੱਟ ਕਰਦੀ ਹੈ। ਮੰਤਰਾਲੇ ਨੇ ਦੱਸਿਆ ਕਿ ਪਹਿਲੀ ਮਈ ਨੂੰ ਡਰੱਗਜ਼ ਕੰਟਰੋਲਰ ਨੇ ਕਰੋਨਾ ਦੇ ਦਰਮਿਆਨੇ ਤੇ ਗੰਭੀਰ ਲੱਛਣਾਂ ਵਾਲੇ ਮਰੀਜ਼ਾਂ ਲਈ ਇਹ ਦਵਾਈ ਦੀ ਵਰਤੋਂ ਦੀ ਮਨਜ਼ੂਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਦਵਾਈ ਦੀ ਵਰਤੋਂ ਮਗਰੋਂ ਕਰੋਨਾ ਦੇ ਮਰੀਜ਼ਾਂ ਦੀ ਸਿਹਤ ’ਚ ਸੁਧਾਰ ਦੇਖਣ ਨੂੰ ਮਿਲਿਆ ਹੈ। -ਪੀਟੀਆਈ

‘ਹਸਪਤਾਲਾਂ ਵਿੱਚ ਦਾਖ਼ਲ ਹੋਣ ਲਈ ਕੋਵਿਡ-19 ਪਾਜ਼ੇਟਿਵ ਰਿਪੋਰਟ ਜ਼ਰੂਰੀ ਨਹੀਂ’

ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਹਸਪਤਾਲਾਂ ਜਾਂ ਹੋਰ ਸਿਹਤ ਕੇਂਦਰਾਂ ਵਿਚ ਦਾਖ਼ਲ ਹੋਣ ਲਈ ਕੋਵਿਡ-19 ਪਾਜ਼ੇਟਿਵ ਜਾਂਚ ਰਿਪੋਰਟ ਜ਼ਰੂਰੀ ਨਹੀਂ ਹੈ। ਵੱਖ-ਵੱਖ ਪ੍ਰਮੁੱਖ ਹਸਪਤਾਲਾਂ ਭਾਵੇਂ ਉਹ ਸਰਕਾਰੀ ਹੋਣ ਜਾਂ ਨਿੱਜੀ, ਵਿਚ ਕੋਵਿਡ ਮਰੀਜ਼ਾਂ ਦੇ ਦਾਖ਼ਲੇ ਲਈ ਐਲਾਨੀ ਗਈ ਆਪਣੀ ਨਵੀਂ ਕੌਮੀ ਨੀਤੀ ਵਿਚ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਆਕਸੀਜਨ ਤੇ ਜ਼ਰੂਰੀ ਦਵਾਈਆਂ ਸਮੇਤ ਕਿਸੇ ਵੀ ਤਰ੍ਹਾਂ ਦੀ ਸੇਵਾ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ, ਫਿਰ ਭਾਵੇਂ ਮਰੀਜ਼ ਕਿਸੇ ਵੀ ਸ਼ਹਿਰ ਦਾ ਹੋਵੇ। ਮੰਤਰਾਲੇ ਨੇ ਕਿਹਾ, ‘‘ਮਰੀਜ਼ਾਂ ’ਤੇ ਕੇਂਦਰਿਤ ਇਹ ਕਦਮ ਉਠਾਉਣ ਦਾ ਮਕਸਦ ਕੋਵਿਡ-19 ਦੇ ਮਰੀਜ਼ਾਂ ਦਾ ਤੁਰੰਤ, ਪ੍ਰਭਾਵੀ ਤੇ ਵਿਆਪਕ ਪੱਧਰ ’ਤੇ ਇਲਾਜ ਯਕੀਨੀ ਬਣਾਉਣਾ ਹੈ।’’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All