ਹੈਦਰਾਬਾਦ, 3 ਸਤੰਬਰ
ਅਭਿਨੇਤਰੀ ਰਕੁਲ ਪ੍ਰੀਤ ਸਿੰਘ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਹੈਦਰਾਬਾਦ ’ਚ 2017 ਦੌਰਾਨ ਨਸ਼ਾ ਤਸਕਰਾਂ ਦੇ ਗਰੋਹ ਦਾ ਪਰਦਾਫਾਸ਼ ਕਰਨ ਦੇ ਮਾਮਲੇ ’ਚ ਮਨੀ ਲਾਂਡਰਿੰਗ ਦੀ ਜਾਂਚ ਸਬੰਧੀ ਪੇਸ਼ ਹੋਈ। ਈਡੀ ਨੇ ਉਸ ਨੂੰ ਪੇਸ਼ ਹੋਣ ਲਈ ਤਲਬ ਕੀਤਾ ਸੀ। ਇਸ ਤੋਂ ਪਹਿਲਾਂ ਈਡੀ ਨੇ ਤੇਲਗੂ ਫਿਲਮ ਇੰਡਸਟਰੀ ਦੀਆਂ 10 ਹਸਤੀਆਂ ਨੂੰ ਤਲਬ ਕੀਤਾ ਸੀ। ਈਡੀ ਨੇ ਇਸ ਮਾਮਲੇ ਵਿੱਚ ਤੇਲਗੂ ਫਿਲਮ ਨਿਰਦੇਸ਼ਕ ਪੁਰੀ ਜਗਨਨਾਥ ਅਤੇ ਅਦਾਕਾਰਾ ਚਾਰਮੀ ਕੌਰ ਤੋਂ ਪੁੱਛ ਪੜਤਾਲ ਕੀਤੀ ਸੀ।