ਡਰੱਗ ਕੇਸ: ਆਰਿਅਨ ਖਾਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਟਲੀ

ਅੱਜ ਮੁੜ ਹੋਵੇਗੀ ਸੁਣਵਾਈ; ਆਰਿਅਨ ਦੀ ਸਾਜ਼ਿਸ਼ ’ਚ ਸ਼ਮੂਲੀਅਤ: ਐਨਸੀਬੀ

ਡਰੱਗ ਕੇਸ: ਆਰਿਅਨ ਖਾਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਟਲੀ

ਮੁੰਬਈ, 13 ਅਕਤੂਬਰ

ਮੁੰਬਈ ਤੱਟ ਕੋਲ ਕਰੂਜ਼ ਸ਼ਿੱਪ ’ਤੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਜ਼ਬਤ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰਿਅਨ ਖਾਨ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਐਨਸੀਬੀ ਨੇ ਅਦਾਲਤ ਵਿਚ ਦਾਅਵਾ ਕੀਤਾ ਕਿ ਹੁਣ ਤੱਕ ਦੀ ਜਾਂਚ ਵਿਚ ਆਰਿਅਨ ਦੀ ਸਾਜ਼ਿਸ਼ ਵਿਚ ਸ਼ਮੂਲੀਅਤ ਤੇ ਨਸ਼ੀਲੇ ਪਦਾਰਥਾਂ ਦੀ ਗੈਰਕਾਨੂੰਨੀ ਖ਼ਰੀਦ ਤੇ ਵਰਤੋਂ ਵਿਚ ਭੂਮਿਕਾ ਦਾ ਖੁਲਾਸਾ ਹੋਇਆ ਹੈ। 

ਐਨਸੀਬੀ ਨੇ ਕਿਹਾ ਕਿ ਆਰਿਅਨ ਕੁਝ ਲੋਕਾਂ ਦੇ ਸੰਪਰਕ ਵਿਚ ਸੀ ਜੋ ਨਸ਼ੀਲੇ ਪਦਾਰਥ ਦੀ ਖ਼ਰੀਦ ਵਿਚ ਕੌਮਾਂਤਰੀ ਗਰੋਹ ਦੇ ਮੈਂਬਰ ਜਾਪਦੇ ਹਨ। ਏਜੰਸੀ ਨੇ ਕਿਹਾ ਕਿ ਇਸ ਮਾਮਲੇ ਵਿਚ ਵਿਦੇਸ਼ ਵਿਚ ਹੋਏ ਵਿੱਤੀ ਲੈਣ-ਦੇਣ ਦੀ ਹੋਰ ਜਾਂਚ ਕਰਨ ਦੀ ਜ਼ਰੂਰਤ ਹੈ। ਜ਼ਿਕਰਯੋਗ ਹੈ ਕਿ ਆਰਿਅਨ ਨੇ ਐਨਡੀਪੀਐੱਸ ਐਕਟ ਤਹਿਤ ਮਾਮਲੇ ਦੀ ਸੁਣਵਾਈ ਕਰ ਰਹੀ ਹੈ ਵਿਸ਼ੇਸ਼ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਵਿਸ਼ੇਸ਼ ਅਦਾਲਤ ਨੇ ਅੱਜ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਕੀਤੀ ਜੋ ਕਿ ਭਲਕੇ ਵੀ ਜਾਰੀ ਰਹੇਗੀ। ਐਨਸੀਬੀ ਨੇ ਅਦਾਲਤ ਵਿਚ ਕਿਹਾ ਕਿ ਇਸ ਮਾਮਲੇ ਵਿਚ ਮੁਲਜ਼ਮਾਂ ’ਤੇ ਵੱਖ-ਵੱਖ ਵਿਚਾਰ ਨਹੀਂ ਕਰਨਾ ਚਾਹੀਦਾ ਕਿਉਂਕਿ ਸ਼ੁਰੂਆਤੀ ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਸਾਰੇ ਮੁਲਜ਼ਮ ਅਪਰਾਧ ਕਰਨ ਦੀ ਸਾਜ਼ਿਸ਼ ਵਿਚ ਆਪਸ ਵਿਚ ਕਰੀਬ ਤੋਂ ਜੁੜੇ ਹੋਏ ਹਨ ਜਾਂ ਇਹ ਗੱਠਜੋੜ ਹੈ ਜਿਸ ਵਿਚ ਆਰਿਅਨ ਵੀ ਸ਼ਾਮਲ ਹੈ। ਏਜੰਸੀ ਨੇ ਕਿਹਾ ਕਿ ਇਹ ਵਿਹਾਰਕ ਨਹੀਂ ਹੈ ਕਿ ਹਰੇਕ ਨੂੰ ਇਕ-ਦੂਜੇ ਤੋਂ ਵੱਖ ਕੀਤਾ ਜਾਵੇ

ਆਰਿਅਨ ਇਸ ਵੇਲੇ ਨਿਆਂਇਕ ਹਿਰਾਸਤ ਵਿਚ ਹੈ ਤੇ ਉਸ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚ ਰੱਖਿਆ ਗਿਆ ਹੈ। ਮੈਜਿਸਟਰੇਟ ਦੀ ਅਦਾਲਤ ਵਿਚ ਪਿਛਲੇ ਹਫ਼ਤੇ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਆਰਿਅਨ ਨੇ ਵਿਸ਼ੇਸ਼ ਅਦਾਲਤ ਵਿਚ ਅਰਜ਼ੀ ਪਾਈ ਸੀ। ਐਨਸੀਬੀ ਨੇ ਹਲਫ਼ਨਾਮੇ ਵਿਚ ਕਿਹਾ ਕਿ ਆਰਿਅਨ ਖ਼ਾਨ ਨੇ ਇਕ ਹੋਰ ਮੁਲਜ਼ਮ ਅਰਬਾਜ਼ ਮਰਚੈਂਟ ਤੇ ਉਸ ਦੇ ਸਰੋਤਾਂ ਰਾਹੀਂ ਨਸ਼ੀਲਾ ਪਦਾਰਥ ਖ਼ਰੀਦਿਆ। ਉਨ੍ਹਾਂ ਕੋਲੋਂ ਛੇ ਗ੍ਰਾਮ ਚਰਸ ਮਿਲੀ ਹੈ ਤੇ ਉਨ੍ਹਾਂ ਪੂਰੇ ਹੋਸ਼ ਵਿਚ ਇਸ ਨੂੰ ਰੱਖਿਆ ਹੋਇਆ ਸੀ। ਏਜੰਸੀ ਮੁਤਾਬਕ ਮੁਲਜ਼ਮ ਅਕਸ਼ਿਤ ਕੁਮਾਰ ਤੇ ਸ਼ਿਵਰਾਜ ਹਰੀਜਨ ਨੇ ਆਰਿਅਨ ਤੇ ਅਰਬਾਜ਼ ਨੂੰ ਚਰਸ ਦਿੱਤੀ। 

ਦੱਸਣਯੋਗ ਹੈ ਕਿ ਅਦਾਲਤ ਅਰਬਾਜ਼, ਮੁਨਮੁਨ ਧਮੇਚਾ, ਨੁੂਪੁਰ ਸਤੀਜਾ, ਅਕਸ਼ਿਤ ਕੁਮਾਰ, ਮੋਹਕ ਜੈਸਵਾਲ, ਸ਼੍ਰੇਅਸ ਅੱਈਅਰ ਤੇ ਅਵਿਨ ਸਾਹੂ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਕਰ ਰਹੀ ਹੈ। ਇਸ ਮਾਮਲੇ ਵਿਚ ਹੁਣ ਤੱਕ 20 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All