ਮੁੰਬਈ: ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਨਾਲ ਜੁੜੇ ਡਰੱਗਜ਼ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਦਾਕਾਰਾ ਰੀਆ ਚੱਕਰਵਰਤੀ ਦੇ ਭਰਾ ਸ਼ੌਵਿਕ ਨੂੰ ਇਥੋਂ ਦੀ ਇੱਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਐੱਨਸੀਬੀ ਨੇ ਇਸ ਵਰ੍ਹੇ ਸਤੰਬਰ ’ਚ ਸ਼ੌਵਿਕ ਚੱਕਰਵਰਤੀ ਨੂੰ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ। ਜੱਜ ਜੀ ਬੀ ਗੁਰਾਓ ਨੇ ਸ਼ੌਵਿਕ ਚੱਕਰਵਰਤੀ ਨੂੰ 50,000 ਰੁਪਏ ਦੇ ਨਿੱਜੀ ਮੁਚੱਲਕੇ ’ਤੇ ਜ਼ਮਾਨਤ ਦਿੱਤੀ ਹੈ। -ਪੀਟੀਆਈ