ਮੁੰਬਈ, 20 ਦਸੰਬਰ
ਬੰਬੇ ਹਾਈ ਕੋਰਟ ਨੇ ਬੌਲੀਵੁੱਡ ਅਦਾਕਾਰ ਅਰਮਾਨ ਕੋਹਲੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਰਮਾਨ ਕੋਹਲੀ ਨੂੰ ਕਥਿਤ ਤੌਰ ’ਤੇ ਨਸ਼ੀਲੇੇ ਪਦਾਰਥ ਰੱਖਣ ਅਤੇ ਸੇਵਨ ਕਰਨ ਦੇ ਦੋਸ਼ ਹੇਠ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਇਸ ਸਾਲ ਅਗਸਤ ਮਹੀਨੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਕੋਲੋਂ ਕੋਕੀਨ ਬਰਾਮਦ ਹੋਈ ਸੀ। ਹਾਈ ਕੋਰਟ ਦੇ ਜਸਟਿਸ ਐੱਨ.ਡਬਲਿਊ ਸਾਂਬਰੇ ਦੇ ਸਿੰਗਲ ਬੈਂਚ ਨੇ ਕੋਹਲੀ ਦੀ ਜ਼ਮਾਨਤ ਅਰਜ਼ੀ ਖਾਰਜ ਕੀਤੀ ਹੈ। ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਕਾਰਨਾਂ ਤਫ਼ਸੀਲ ਵਿੱਚ ਖੁਲਾਸਾ ਬਾਅਦ ਵਿੱਚ ਕੀਤਾ ਜਾਵੇਗਾ। ਹਾਲਾਂਕਿ ਬੈਂਚ ਵੱਲੋਂ ਇਸ ਮਾਮਲੇ ’ਚ ਮੁਲਜ਼ਮ ਦੋ ਹੋਰਨਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਪੀਟੀਆਈ