ਜੰਮੂ: ਐੱਨਆਈਏ ਵੱਲੋਂ ਇੱਕ ਦਹਿਸ਼ਤੀ ਕੇਸ ਵਿੱਚ ਗ੍ਰਿਫ਼ਤਾਰ ਜੰਮੂ ਕਸ਼ਮੀਰ ਦੇ ਪੁਲੀਸ ਅਧਿਕਾਰੀ ਦਵਿੰਦਰ ਸਿੰਘ ਨੂੰ ਅੱਜ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਹੁਕਮ ਅੱਜ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਵੱਲੋਂ ਦਿੱਤਾ ਗਿਆ। ਉਸ ਨੂੰ ਪਿਛਲੇ ਵਰ੍ਹੇ ਪਾਬੰਦੀਸ਼ੁਦਾ ਹਿਜਬੁਲ ਮੁਜਾਹਿਦੀਨ ਦੇ ਦਹਿਸ਼ਤਗਰਦਾਂ ਨੂੰ ਕਸ਼ਮੀਰ ਤੋਂ ਜੰਮੂ ਲਿਜਾਣ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ। -ਪੀਟੀਆਈ