ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ ਨੇ ਵਧਦੇ ਕਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ 16 ਮਈ ਤੱਕ ਆਨਲਾਈਨ ਜਮਾਤਾਂ ਮੁਅੱਤਲ ਕਰ ਦਿੱਤੀਆਂ ਹਨ। ਵਿਦਿਆਰਥੀ ਸੰਗਠਨਾਂ ਅਤੇ ਅਧਿਆਪਕਾਂ ਨੇ ਆਨਲਾਈਨ ਜਮਾਤਾਂ ਮੁਅੱਤਲ ਕਰਨ ਦੀ ਮੰਗ ਕੀਤੀ ਸੀ। ਦਿੱਲੀ ਯੂਨੀਵਰਸਿਟੀ ਨੇ ਮੰਗਲਵਾਰ ਨੂੰ ਜਾਰੀ ਇੱਕ ਸੂਚਨਾ ਵਿੱਚ ਕਿਹਾ ਕਿ ਕੋਵਿਡ-19 ਦੇ ਮਾਮਲਿਆਂ ਵਿੱਚ ਅਚਾਨਕ ਤੇਜ਼ੀ ਆਉਣ ਕਾਰਨ ਯੂਨੀਵਰਸਿਟੀ ਦੇ ਵਿਭਾਗਾਂ ਅਤੇ ਕਾਲਜਾਂ ਵਿੱਚ 16 ਮਈ ਤੱਕ ਆਨਲਾਈਨ ਜਮਾਤਾਂ ਮੁਅੱਤਲ ਰਹਿਣਗੀਆਂ। -ਪੀਟੀਆਈ