ਬੈਂਕਾਕ, 17 ਅਪਰੈਲ
ਮਿਆਂਮਾਰ ਦੀ ਫੌਜ ਨੇ ਅੱਜ ਕਿਹਾ ਕਿ ਸੱਤਾ ਤੋਂ ਬੇਦਖਲ ਨੇਤਾ ਆਂਗ ਸਾਨ ਸੂ ਕੀ ਨੂੰ ਸਿਹਤ ਕਾਰਨ ਗੰਭੀਰ ਗਰਮੀ ਦੀ ਲਹਿਰ ਦੇ ਮੱਦੇਨਜ਼ਰ ਜੇਲ੍ਹ ਤੋਂ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। 2021 ਵਿੱਚ ਫੌਜ ਨੇ ਚੁਣੀ ਹੋਈ ਸਰਕਾਰ ਨੂੰ ਬੇਦਖਲ ਕਰਕੇ ਮਿਆਂਮਾਰ ਵਿੱਚ ਸੱਤਾ ਸੰਭਾਲੀ ਅਤੇ ਸੂ ਕੀ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ। ਨਾਲ ਹੀ ਫੌਜ ਨੇ ਲੋਕਤੰਤਰ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਸਖ਼ਤ ਕਾਰਵਾਈ ਕੀਤੀ ਸੀ।