ਜੰਮੂ, 10 ਜੁਲਾਈ
ਖ਼ਰਾਬ ਮੌਸਮ ਕਾਰਨ ਜੰਮੂ ਤੋਂ ਅਮਰਨਾਥ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਦੱਖਣੀ ਕਸ਼ਮੀਰ ਹਿਮਾਲਿਆ ਵਿੱਚ 3,880 ਮੀਟਰ ਉੱਚੀ ਗੁਫਾ ਅਸਥਾਨ ਦੇ ਅਧਾਰ ਕੈਂਪਾਂ ਤੱਕ ਕਿਸੇ ਵੀ ਨਵੇਂ ਜਥੇ ਨੂੰ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇਸ ਦੌਰਾਨ ਯਾਤਰਾ ਲਈ ਇਥੇ ਪੁੱਜੇ ਸ਼ਰਧਾਲੂਆਂ ਨੇ ਘਰਾਂ ਨੂੰ ਵਾਪਸੀ ਸ਼ੁਰੂ ਕਰ ਦਿੱਤੀ ਹੈ। ਗੁਫਾ ਅਸਥਾਨ ਨੇੜੇ ਸ਼ੁੱਕਰਵਾਰ ਦੁਪਹਿਰ ਨੂੰ ਬੱਦਲ ਫਟਣ ਕਾਰਨ ਆਏ ਹੜ੍ਹ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਤੇ ਕਰੀਬ 40 ਲੋਕ ਲਾਪਤਾ ਹਨ।