ਮੋਦੀ ਖ਼ਿਲਾਫ਼ ਟਿੱਪਣੀਆਂ ਕਾਰਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਮਾਲਦੀਪ ਦੇ ਰਾਜਦੂਤ ਨੂੰ ਤਲਬ ਕੀਤਾ
ਨਵੀਂ ਦਿੱਲੀ, 8 ਜਨਵਰੀ ਭਾਰਤ ਵਿੱਚ ਮਾਲਦੀਪ ਦੇ ਰਾਜਦੂਤ ਨੂੰ ਅੱਜ ਨੂੰ ਵਿਦੇਸ਼ ਮੰਤਰਾਲੇ ਵਿੱਚ ਤਲਬ ਕੀਤਾ ਗਿਆ ਅਤੇ ਮਾਲਦੀਪ ਦੇ ਕਈ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਕੀਤੀਆਂ ਟਿੱਪਣੀਆਂ ’ਤੇ ਸਖ਼ਤ ਚਿੰਤਾ ਪ੍ਰਗਟਾਈ। ਮਾਲਦੀਵ...
Advertisement
Advertisement
ਨਵੀਂ ਦਿੱਲੀ, 8 ਜਨਵਰੀ
ਭਾਰਤ ਵਿੱਚ ਮਾਲਦੀਪ ਦੇ ਰਾਜਦੂਤ ਨੂੰ ਅੱਜ ਨੂੰ ਵਿਦੇਸ਼ ਮੰਤਰਾਲੇ ਵਿੱਚ ਤਲਬ ਕੀਤਾ ਗਿਆ ਅਤੇ ਮਾਲਦੀਪ ਦੇ ਕਈ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਕੀਤੀਆਂ ਟਿੱਪਣੀਆਂ ’ਤੇ ਸਖ਼ਤ ਚਿੰਤਾ ਪ੍ਰਗਟਾਈ। ਮਾਲਦੀਵ ਸਰਕਾਰ ਨੇ ਐਤਵਾਰ ਨੂੰ ਸ੍ਰੀ ਮੋਦੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਅਪਮਾਨਜਨਕ ਪੋਸਟਾਂ ਕਾਰਨ ਤਿੰਨ ਉਪ ਮੰਤਰੀਆਂ ਨੂੰ ਮੁਅੱਤਲ ਕਰ ਦਿੱਤਾ। ਤਿੰਨ ਉਪ ਮੰਤਰੀਆਂ ਨੇ ਪ੍ਰਧਾਨ ਮੰਤਰੀ ਦੀ ਲਕਸ਼ਦੀਪ ਫੇਰੀ ਤੋਂ ਬਾਅਦ 'ਐਕਸ' 'ਤੇ ਆਲੋਚਨਾ ਕਰਦੇ ਹੋਏ ਕਿਹਾ ਸੀ ਕਿ ਇਹ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਮਾਲਦੀਵ ਲਈ ਇੱਕ ਵਿਕਲਪਿਕ ਸੈਰ-ਸਪਾਟਾ ਸਥਾਨ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਹੈ।
Advertisement