ਦੁਰਈਸਵਾਮੀ ਐੱਲਆਈਸੀ ਦੇ ਐੱਮਡੀ ਤੇ ਸੀਈਓ ਨਿਯੁਕਤ
ਨਵੀਂ ਦਿੱਲੀ: ਸਰਕਾਰ ਨੇ ਅੱਜ ਆਰ ਦੁਰਈਸਵਾਮੀ ਨੂੰ ਜਨਤਕ ਖੇਤਰ ਦੀ ਭਾਰਤੀ ਜੀਵਨ ਬੀਮਾ ਨਿਗਮ (ਐੱਲਆਈਸੀ) ਦਾ ਮੁਖੀ ਨਿਯੁਕਤ ਕੀਤਾ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠਲੇ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਤੋਂ ਮਨਜ਼ੂਰੀ ਮਗਰੋਂ ਵਿੱਤੀ ਸੇਵਾ ਵਿਭਾਗ ਨੇ ਇਸ ਸਬੰਧੀ...
Advertisement
ਨਵੀਂ ਦਿੱਲੀ: ਸਰਕਾਰ ਨੇ ਅੱਜ ਆਰ ਦੁਰਈਸਵਾਮੀ ਨੂੰ ਜਨਤਕ ਖੇਤਰ ਦੀ ਭਾਰਤੀ ਜੀਵਨ ਬੀਮਾ ਨਿਗਮ (ਐੱਲਆਈਸੀ) ਦਾ ਮੁਖੀ ਨਿਯੁਕਤ ਕੀਤਾ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠਲੇ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਤੋਂ ਮਨਜ਼ੂਰੀ ਮਗਰੋਂ ਵਿੱਤੀ ਸੇਵਾ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਕੇਂਦਰ ਨੇ ਦੁਰਈਸਵਾਮੀ ਨੂੰ ਤਿੰਨ ਸਾਲ ਦੀ ਮਿਆਦ ਲਈ ਸਰਕਾਰੀ ਬੀਮਾ ਕੰਪਨੀ ਦਾ ਮੈਨੇਜਿੰਗ ਡਾਇਰੈਕਟਰ (ਐੱਮਡੀ) ਤੇ ਮੁੱਖ ਕਾਰਜਕਾਰੀ ਅਫਸਰ (ਸੀਈਓ) ਨਿਯੁਕਤ ਕੀਤਾ ਹੈ। -ਪੀਟੀਆਈ
Advertisement
Advertisement